ਕਰੋਨਾ ਕਾਰਨ ਯੂਟੀ ਪ੍ਰਸ਼ਾਸਨ ਨੇ ਪ੍ਰੈਸ ਕਾਨਫਰੰਸ ਕਰਨ 'ਤੇ ਲਗਾਈ ਪਾਬੰਦੀ

ਕਰੋਨਾ ਕਾਰਨ ਯੂਟੀ ਪ੍ਰਸ਼ਾਸਨ ਨੇ ਪ੍ਰੈਸ ਕਾਨਫਰੰਸ ਕਰਨ 'ਤੇ ਲਗਾਈ ਪਾਬੰਦੀ

ਆਤਿਸ਼ ਗੁਪਤਾ
ਚੰਡੀਗੜ੍ਹ, 15 ਜੁਲਾਈ

ਯੂਟੀ ਪ੍ਰਸ਼ਾਸਨ ਵੱਲੋਂ ਜਨਤਕ ਥਾਵਾਂ 'ਤੇ ਇਕੱਠ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਗੱਲ ਦਾ ਪ੍ਰਗਟਾਵਾ ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਪੁਲੀਸ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੇ ਸੈਕਟਰ-40 ਵਿੱਚ ਪ੍ਰੋਗਰਾਮ ਦੌਰਾਨ ਕੀਤਾ ਗਿਆ। ਇਸ ਮੌਕੇ ਪੁਲੀਸ ਨੇ ਪੱਤਰਕਾਰਾਂ ਨੂੰ ਇਕੱਠੇ ਹੋਣ ਤੋਂ ਰੋਕਿਆ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਸਮਾਗਮ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਫੇਰ ਵੀ ਸਮਾਗਮ ਕਰਨ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਧਾਰਾ 144 ਲਗਾਈ ਗਈ ਹੈ ਅਤੇ ਕਿਸੇ ਵੀ ਥਾਂ 'ਤੇ ਇਕੱਠ ਨਹੀਂ ਕੀਤਾ ਜਾ ਸਕਦਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All