ਪੰਜਾਬ ਯੂਨੀਵਰਸਿਟੀ ਵਿੱਚ ਖੱਬੇਪੱਖੀ ਵਿਦਿਆਰਥੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਪੰਜਾਬ ਯੂਨੀਵਰਸਿਟੀ ਵਿੱਚ ਖੱਬੇਪੱਖੀ ਵਿਦਿਆਰਥੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਕੁਲਦੀਪ ਸਿੰਘ
ਚੰਡੀਗੜ੍ਹ, 13 ਜੁਲਾਈ

ਪੰਜਾਬ ਯੂਨੀਵਰਸਿਟੀ ਵਿੱਚ ਅੱਜ ਸਿੰਡੀਕੇਟ ਦੀ ਮੀਟਿੰਗ ਤੋਂ ਪਹਿਲਾਂ ਖੱਬੇਪੱਖੀ ਵਿਦਿਆਰਥੀ ਜਥੇਬੰਦੀਆਂ ਵੱਲੋਂ ਪ੍ਰੀਖਿਆਵਾਂ ਸਬੰਧੀ ਮੁੱਦੇ ਉੱਤੇ ਪ੍ਰਬੰਧਕੀ ਬਲਾਕ ਸਥਿਤ ਮੀਟਿੰਗ ਹਾਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀ ਜਥੇਬੰਦੀਆਂ ਐੱਸਐੱਫਐੱਸ, ਪੀਐੱਸਯੂ (ਲਲਕਾਰ), ਆਈਸਾ, ਯੂਥ ਫਾਰ ਸਵਰਾਜ ਅਤੇ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੇ ਵਿਦਿਆਰਥੀ ਆਗੂਆਂ ਨੇ ਪੀਯੂ ਪ੍ਰਸ਼ਾਸਨ ਅਤੇ ਯੂਜੀਸੀ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਰੋਨਾ ਦੌਰ ਵਿੱਚ ਵਿਦਿਆਰਥੀਆਂ ਨੂੰ ਵਾਇਰਸ ਦੀ ਚਪੇਟ ਵਿੱਚ ਆਉਣ ਤੋਂ ਬਚਾਉਣ ਦੇ ਮੱਦੇਨਜ਼ਰ ਪ੍ਰੀਖਿਆਵਾਂ ਤੁਰੰਤ ਰੱਦ ਕਰਵਾਉਣ ਦੀ ਮੰਗ ਕੀਤੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All