ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 4 ਮਈ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ਨੂੰ ਆਕਸੀਜਨ ਸਿਲੰਡਰਾਂ ਦੀ ਹੋਮ ਡਿਲਿਵਰੀ ’ਤੇ ਵਿਚਾਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਆਕਸੀਜਨ ਸਿਲੰਡਰਾਂ ਦੀ ਜ਼ਮ੍ਹਾਖੋਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਐੱਸਡੀਐੱਮ ਨੂੰ ਪੁਲੀਸ ਦੀ ਮਦਦ ਲੈਣ ਦੀ ਖੁੱਲ੍ਹ ਦੇ ਦਿੱਤੀ ਹੈ। ਜਸਟਿਸ ਰਾਜਨ ਗੁਪਤਾ ਅਤੇ ਜਸਟਿਸ ਕਰਮਜੀਤ ਸਿੰਘ ਦੇ ਬੈਂਚ ਨੇ ਕਿਹਾ ਕਿ ਇਹ ਕਹਿਣ ਦੀ ਲੋੜ ਨਹੀਂ ਕਿ ਕੋਰਟ ਇਹ ਆਸ ਕਰਦੀ ਹੈ ਕਿ ਆਕਸੀਜਨ ਦੀ ਕਿੱਲਤ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਨੂੰ ਠੱਲ੍ਹ ਪਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।