ਦਿੱਲੀ ਦੇ ਟਿਕਰੀ ਬਾਰਡਰ ’ਤੇ ਟਿੱਪਰ ਦੀ ਟੱਕਰ ਕਾਰਨ ਕਿਸਾਨ ਅੰਦੋਲਨ ਤੋਂ ਪਰਤ ਰਹੀਆਂ ਮਾਨਸਾ ਜ਼ਿਲ੍ਹੇ ਦੀਆਂ 3 ਔਰਤਾਂ ਦੀ ਮੌਤ, 2 ਜ਼ਖ਼ਮੀ

ਜੋਗਿੰਦਰ ਸਿੰਘ ਮਾਨ/ ਮਨਧੀਰ ਸਿੰਘ ਦਿਓਲ

ਮਾਨਸਾ/ਨਵੀਂ ਦਿੱਲੀ, 28 ਅਕਤੂਬਰ 

ਦਿੱਲੀ ਦੇ ਟਿਕਰੀ ਬਾਰਡਰ ’ਤੇ ਪਕੌੜਾ ਚੌਕ ਵਿੱਚ ਅੱਜ ਸਵੇਰੇ ਕਿਸਾਨ ਅੰਦੋਲਨ ਤੋਂ ਘਰ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਲਈ ਗਈਆ ਹੋਈਆਂ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਔਰਤਾਂ ਵਿਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ (58), ਗੁਰਮੇਲ ਕੌਰ ਪਤਨੀ ਭੋਲਾ ਸਿੰਘ ( 60), ਛਿੰਦਰ ਕੌਰ ਪਤਨੀ ਭਾਨ ਸਿੰਘ (61) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ, ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪਤਾ ਲੱਗਿਆ ਹੈ ਕਿ ਇਹ ਔਰਤਾਂ ਦਿੱਲੀ ਤੋਂ ਬਹਾਦਰਗੜ੍ਹ ਹੋਕੇ ਪੰਜਾਬ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਕਿ ਅਚਾਨਕ ਟਰੱਕ ਨੇ ਬੇਕਾਬੂ ਹੋਕੇ ਇਨ੍ਹਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੌਕੇ 'ਤੇ ਦੌੜ ਗਿਆ ਅਤੇ ਪੁਲੀਸ ਨੇ ਆਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। 

 

ਅਮਰਜੀਤ ਕੌਰ

ਗੁਰਮੇਲ ਕੌਰ

ਛਿੰਦਰ ਕੌਰ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All