ਨਵੀਂ ਦਿੱਲੀ, 7 ਜੁਲਾਈ
ਭਾਰਤ ਵਿਚ ਕੋਵਿਡ-19 ਦੇ 22252 ਨਵੇਂ ਕੇਸ ਆਉਣ ਤੋਂ ਬਾਅਦ ਮੰਗਲਵਾਰ ਨੂੰ ਦੇਸ਼ ਵਿਚ ਲਾਗ ਦੇ ਮਾਮਲੇ ਸੱਤ ਲੱਖ ਨੂੰ ਪਾਰ ਕਰ ਗਏ। ਉਸੇ ਸਮੇਂ 467 ਹੋਰ ਲੋਕਾਂ ਦੀ ਮੌਤ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 20160 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਲਗਾਤਾਰ ਪੰਜਵੇਂ ਦਿਨ ਦੇਸ਼ ਵਿੱਚ 20000 ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ। ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਕਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 7,19,665 ਤੱਕ ਪਹੁੰਚ ਗਈ ਹੈ।