ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਮਈ
ਦਿੱਲੀ ਯੂਨੀਵਰਸਿਟੀ ਦੀ ਆਰਟ ਫੈਕਟਰੀ ਕੋਲ ਵਿਦਿਆਰਥੀ ਯੂਨੀਅਨਾਂ ਦੇ ਕਾਰਕੁਨਾਂ ਵੱਲੋਂ ਪ੍ਰਦਰਸ਼ਨ ਕਰਕੇ ਪ੍ਰੋਫੈਸਰ ਰਤਨ ਲਾਲ ਦੀ ਰਿਹਾਈ ਦੀ ਮੰਗ ਕੀਤੀ ਗਈ। ਵਿਦਿਆਰਥੀਆਂ ਵੱਲੋਂ ਦੱਸਿਆ ਗਿਆ ਹੈ ਪ੍ਰੋਫੈਸਰ ਰਤਨ ਲਾਲ ਦੀ ਗ੍ਰਿਫ਼ਤਾਰੀ ਗਲਤ ਢੰਗ ਨਾਲ ਕੀਤੀ ਗਈ ਹੈ ਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।