ਮੁੰਡਕਾ ਅਗਨੀ ਕਾਂਡ: ਕੇਜਰੀਵਾਲ ਵੱਲੋਂ ਮੈਜਿਸਟਰੇਟੀ ਜਾਂਚ ਦੇ ਹੁਕਮ

ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਮੁੰਡਕਾ ਅਗਨੀ ਕਾਂਡ: ਕੇਜਰੀਵਾਲ ਵੱਲੋਂ ਮੈਜਿਸਟਰੇਟੀ ਜਾਂਚ ਦੇ ਹੁਕਮ

ਆਪਣੇ ਰਿਸ਼ਤੇਦਾਰ ਦੀ ਮੁੰਡਕਾ ਅਗਨੀ ਕਾਂਡ ’ਚ ਮੌਤ ਹੋਣ ਦੀ ਖ਼ਬਰ ਸੁਣ ਕੇ ਬੇਹੋਸ਼ ਹੋਈ ਮਹਿਲਾ ਨੂੰ ਸੰਭਾਲਦੇ ਹੋਏ ਲੋਕ। -ਫੋਟੋ: ਮੁਕੇਸ਼ ਅਗਰਵਾਲ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 14 ਮਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੰਡਕਾ ਦੀ ਚਾਰ ਮੰਜ਼ਿਲਾ ਇਮਾਰਤ ’ਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਉਣ ਲਈ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਮਾਰਤ ’ਚ ਅੱਗ ਕਾਰਨ 27 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸ੍ਰੀ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਗ ਵਾਲੀ ਥਾਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਭਿਆਨਕ ਅੱਗ ਸੀ ਅਤੇ ਲਾਸ਼ਾਂ ਇਸ ਹੱਦ ਤੱਕ ਸੜ ਗਈਆਂ ਹਨ ਕਿ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਦੁਖਾਂਤ ਲਈ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਾਲ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਮੌਜੂਦ ਸਨ ਜਿਨ੍ਹਾਂ ਸ਼ੁੱਕਰਵਾਰ ਰਾਤ ਵੀ ਘਟਨਾ ਸਥਾਨ ਦਾ ਦੌਰਾ ਕੀਤਾ ਸੀ।

ਉਧਰ ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ ਹਨ। ਡੀਐੱਫਐੱਸ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਏਸੀ ਵਿੱਚ ਧਮਾਕਾ ਹੋਣ ਕਾਰਨ ਅੱਗ ਲੱਗੀ ਹੋ ਸਕਦੀ ਹੈ। ਪੁਲੀਸ ਡਿਪਟੀ ਕਮਿਸ਼ਨਰ (ਬਾਹਰੀ) ਸਮੀਰ ਸ਼ਰਮਾ ਨੇ ਕਿਹਾ ਕਿ ਇਮਾਰਤ ਦਾ ਮਾਲਕ ਮਨੀਸ਼ ਲਾਕੜਾ ਅਜੇ ਫਰਾਰ ਹੈ। ਮ੍ਰਿਤਕਾਂ ’ਚੋਂ ਜ਼ਿਆਦਾਤਰ ਪੈਕੇਜਿੰਗ ਯੂਨਿਟ ਦੀਆਂ ਮਹਿਲਾ ਕਰਮਚਾਰੀ ਸਨ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਅੱਗ ’ਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਲਈ ਫੋਰੈਂਸਿਕ ਸਟਾਫ਼ ਦੀ ਮਦਦ ਨਾਲ ਡੀਐੱਨਏ ਟੈਸਟ ਕਰਵਾਏ ਜਾਣਗੇ। ਪੁਲੀਸ ਨੇ 7 ਮ੍ਰਿਤਕਾਂ ਦੀ ਪਛਾਣ ਕਰ ਲਈ ਹੈ। ਇਨ੍ਹਾਂ ’ਚ ਤਾਨੀਆ ਭੂਸ਼ਣ, ਮੋਹਿਨੀ ਪਾਲ, ਯਸ਼ੋਦਾ ਦੇਵੀ, ਰੰਜੂ ਦੇਵੀ, ਵਿਸ਼ਾਲ, ਦ੍ਰਿਸ਼ਟੀ ਅਤੇ ਕੈਲਾਸ਼ ਜਿਆਣੀ ਸ਼ਾਮਲ ਹਨ। ਅਗਨੀ ਕਾਂਡ ਤੋਂ ਬਾਅਦ 24 ਮਹਿਲਾਵਾਂ ਸਮੇਤ 29 ਵਿਅਕਤੀ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਮੁੱਖ ਖ਼ਬਰਾਂ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਆਮ ਤੌਰ ’ਤੇ ਪਹਿਲੀ ਜੂਨ ਨੂੰ ਕੇਰਲ ਪੁੱਜਦਾ ਹੈ ਮੌਨਸੂਨ

ਸ਼ਹਿਰ

View All