ਪਾਲ ਸਿੰਘ ਨੌਲੀ
ਜਲੰਧਰ, 13 ਜੁਲਾਈ
ਸ਼ਹਿਰ ਵਿੱਚ ਕਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਆਈਆਂ ਰਿਪੋਰਟਾਂ ਅਨੁਸਾਰ 53 ਜਣੇ ਹੋਰ ਪਾਜ਼ੇਟਿਵ ਆਏ ਹਨ। ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 1259 ਹੋ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਸਾਬਕਾ ਮੰਤਰੀ ਤੇ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ ਸਮੇਤ 28 ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ ।ਜਲੰਧਰ ਵਿੱਚ ਇੱਕ ਜੱਜ, ਨਾਮਵਰ ਵਕੀਲ ਤੇ ਉਸ ਦਾ ਪਰਿਵਾਰ, ਐੱਸਐੱਸਪੀ ਦਿਹਾਤੀ ਤੇ ਸ਼ਾਹਕੋਟ ਦੇ ਐੱਸਡੀਐੱਮ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਕਰੋਨਾ ਦੀ ਲਪੇਟ ਵਿੱਚ ਆ ਚੁੱਕੀਆਂ ਹਨ।