ਕਾਂਗਰਸੀਆਂ ਵੱਲੋਂ ਤੇਲ ਕੀਮਤਾਂ ’ਚ ਵਾਧੇ ਵਿਰੁੱਧ ਰੋਸ ਪ੍ਰਦਰਸ਼ਨ

ਕਾਂਗਰਸੀਆਂ ਵੱਲੋਂ ਤੇਲ ਕੀਮਤਾਂ ’ਚ ਵਾਧੇ ਵਿਰੁੱਧ ਰੋਸ ਪ੍ਰਦਰਸ਼ਨ

ਪਠਾਨਕੋਟ ’ਚ ਕੇਂਦਰ ਸਰਕਾਰ ਦੇ ਪੁਤਲੇ ਫੂਕਦੇ ਹੋਏ ਕਾਂਗਰਸੀ। -ਫੋਟੋ: ਧਵਨ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 29 ਜੂਨ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਹੋਏ ਵਾਧੇ ਦੇ ਵਿਰੋਧ ਵਿੱਚ ਅੱਜ ਇੱਥੇ ਜ਼ਿਲ੍ਹਾ ਕਾਂਗਰਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਕੇਂਦਰ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ ਗਿਆ। ਧਰਨੇ ਉਪਰੰਤ ਪਾਰਟੀ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮੁਜ਼ਾਹਰੇ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ’ਚ ਕੀਤੇ ਗਏ ਬੇਤਹਾਸ਼ਾ ਵਾਧੇ ਕਾਰਨ ਦੇਸ਼ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਤੇਲ ਦੀਆਂ ਕੀਮਤਾਂ ’ਚ ਕੀਤਾ ਵਾਧਾ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਕਾਂਗਰਸ ਵਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।

ਅਜਨਾਲਾ (ਪੱਤਰ ਪ੍ਰੇਰਕ): ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਵਿਰੁੱਧ ਅੱਜ ਕਾਂਗਰਸੀਆਂ ਵੱਲੋਂ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਸ਼ਹਿਰ ਦੀ ਅਜਨਾਲਾ -ਡੇਰਾ ਬਾਬਾ ਨਾਨਕ ਸੜਕ ’ਤੇ ਜਾਮ ਲਗਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।

ਗੜ੍ਹਸ਼ੰਕਰ (ਜੇ.ਬੀ. ਸੇਖੋਂ): ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਵਿਰੁੱਧ ਅੱਜ ਕਾਂਗਰਸ ਦੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਇੱਥੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਥਾਨਕ ਤਹਿਸੀਲਦਾਰ ਲਖਵਿੰਦਰ ਸਿੰਘ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਇਕ ਮੰਗ ਪੱਤਰ ਭੇਜਿਆ ਗਿਆ ਤੇ ਤੇਲ ਕੀਮਤਾਂ ਵਿੱਚ ਕੀਤੇ ਰਿਕਾਰਡ ਵਾਧੇ ਸਬੰਧੀ ਦਖ਼ਲ ਦੇਣ ਦੀ ਮੰਗ ਕੀਤੀ ਗਈ।

ਪਠਾਨਕੋਟ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਤੇਲ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਠਾਕੁਰ ਅਮਿਤ ਸਿੰਘ ਮੰਟੂ ਦੀ ਅਗਵਾਈ ਵਿੱਚ ਸੁਜਾਨਪੁਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All