ਪਾਲ ਸਿੰਘ ਨੌਲੀ
ਜਲੰਧਰ, 10 ਅਗਸਤ
ਜ਼ਿਲ੍ਹੇ ਵਿੱਚ ਕਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿੱਚ ਚਾਰ ਮੌਤਾਂ ਹੋ ਗਈਆਂ ਹਨ ਤੇ 80 ਨਵੇਂ ਪਾਜ਼ੇਟਿਵ ਕੇਸ ਆਏ ਹਨ। ਜ਼ਿਲ੍ਹੇ ਵਿੱਚ ਮੌਤਾਂ ਦੀ ਗਿਣਤੀ ਵੀ 81 ਹੋ ਗਈ ਹੈ। ਪਾਜ਼ੇਟਿਵ ਕੇਸਾਂ ਦਾ ਅੰਕੜਾ 3140 ਨੂੰ ਅੱਪੜ ਗਿਆ ਹੈ।