ਬਸਪਾ ਨੇ ਪੁਲੀਸ ਵਧੀਕੀਆਂ ਖ਼ਿਲਾਫ਼ ਥਾਣਾ ਘੇਰਿਆ

ਬਸਪਾ ਨੇ ਪੁਲੀਸ ਵਧੀਕੀਆਂ ਖ਼ਿਲਾਫ਼ ਥਾਣਾ ਘੇਰਿਆ

ਸਰਬਜੀਤ ਗਿੱਲ
ਫਿਲੌਰ, 29 ਜੂਨ

ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਥਾਣਾ ਬਿਲਗਾ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਬਸਪਾ ਆਗੂਆਂ ਨੇ ਮੰਗ ਕੀਤੀ ਕਿ ਬਿਲਗਾ ਪੁਲੀਸ ਵਧੀਕੀਆਂ ਕਰਨੀਆਂ ਬੰਦ ਕਰੇ।

ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੁਲੀਸ ਵੱਲੋਂ ਨਾਜਾਇਜ਼ ਪਰਚੇ ਅਤੇ ਇਲਾਕੇ ਦੀਆਂ ਪੰਚਾਇਤਾਂ ਨਾਲ ਦੁਰਵਿਹਾਰ ਕੀਤਾ ਜਾ ਰਿਹਾ ਹੈ। ਦਿਹਾੜੀਦਾਰ ਮਜ਼ਦੂਰਾਂ ਦੇ ਬਿਨਾਂ ਮਾਸਕਾਂ ਦੇ ਚਲਾਨ ਕੱਟਣ ਦੇ ਨਾਂ ’ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਆਗੂਆਂ ਵੱਲੋਂ ਇਨ੍ਹਾਂ ਵਧੀਕੀਆਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਗਈ।

ਇਸ ਮੌਕੇ ਡੀਐੱਸਪੀ (ਹੈੱਡਕੁਆਰਟਰ) ਸੁਰਿੰਦਰ ਸਿੰਘ, ਡੀਐੱਸਪੀ ਫਿਲੌਰ ਦਵਿੰਦਰ ਅਤਰੀ, ਗੁਰਾਇਆ ਦੇ ਥਾਣਾ ਮੁਖੀ ਕੇਵਲ ਸਿੰਘ ਉਚੇਚੇ ਤੌਰ ’ਤੇ ਪੁੱਜੇ। ਬਸਪਾ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੁਲੀਸ ਨੇ ਵਿਸ਼ਵਾਸ ਦਿਵਾਇਆ ਹੈ ਕਿ ਲੋਕਾਂ ਨੂੰ ਨਾਜਾਇਜ਼ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਕੁੱਝ ਹੋਰ ਮਸਲੇ ਗੱਲਬਾਤ ਦੌਰਾਨ ਵਿਚਾਰੇ ਗਏ, ਜਿਨ੍ਹਾਂ ਦਾ ਪੁਲੀਸ ਵੱਲੋਂ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All