ਆਤਿਸ਼ ਗੁਪਤਾ
ਚੰਡੀਗੜ੍ਹ, 30 ਜੂਨ
ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵਿੱਚ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਕ ਵਾਰ ਫਿਰ ਸਪਸ਼ਟ ਕੀਤਾ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਕੁਝ ਲੋਕ ਦੇਸ਼ ਦਾ ਮਾਹੌਲ ਖਰਾਬ ਕਰਨ ਵਿੱਚ0 ਲੱਗੇ ਹੋਏ ਹਨ। ਅੰਦੋਲਨ ਵਿੱਚ ਬੈਠੇ ਲੋਕ ਕਿਸਾਨ ਨਹੀਂ ਹਨ। ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ ਲਈ ਸਰਕਾਰ ਨੂੰ ਬਦਨਾਮ ਕਰ ਰਹੀਆਂ ਹਨ। ਸ੍ਰੀ ਖੱਟਰ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸਿਆ।