ਦਵਿੰਦਰ ਸਿੰਘ
ਯਮੁਨਾਨਗਰ, 7 ਜੁਲਾਈ
ਰਿਟਾਇਰਡ ਕਰਮਚਾਰੀ ਸੰਘ ਹਰਿਆਣਾ ਨੇ ਪੈਨਸ਼ਨ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂ ਤੇ ਨਗਰ ਨਿਗਮ ਦੇ ਕਮਿਸ਼ਨਰ ਧਰਮਵੀਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ।
ਸੰਘ ਦੇ ਜ਼ਿਲ੍ਹਾ ਪਰਧਾਨ ਵਿਨੋਦ ਕੁਮਾਰ ਤਿਆਗੀ ਅਤੇ ਸਕੱਤਰ ਸੋਮਨਾਥ ਨੇ ਕਿਹਾ ਕਿ ਸੂਬਾ ਸਰਕਾਰ ਨੇ 10 ਜਨਵਰੀ 2018 ਨੂੰ ਅਪਣੇ ਵਲੋਂ ਪਾਸ ਕੀਤੇ ਫੈਸਲੇ ਵਿੱਚ ਕਿਹਾ ਸੀ ਕਿ ਜਨਵਰੀ 2016 ਤੋਂ ਪਹਿਲਾਂ ਰਿਟਾਇਰ ਹੋ ਚੁੱਕੇ ਕਰਮਚਾਰੀਆਂ ਨੂੰ ਸੰਸ਼ੋਧਿਤ ਪੈਨਸ਼ਨ ਦਾ ਲਾਭ ਦਿੱਤਾ ਜਾਵੇਗਾ ਜਿਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਅਨਿਲ ਵਿੱਜ ਤੋਂ ਇਹ ਮੰਗ ਪੂਰੀ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਤੇ ਸੰਘ ਦੇ ਪ੍ਰਦੇਸ਼ ਉੱਪ ਪਰਧਾਨ ਜਰਨੈਲ ਸਿੰਘ ਸਾਂਗਵਾਨ, ਮਹੀਪਾਲ ਚਮਰੌੜੀ, ਜਸਮੇਰ ਸਿੰਘ ਕੰਬੋਜ, ਰੋਸ਼ਨ ਲਾਲ ਅਤੇ ਸ਼ੋਭਨ ਰਾਮ ਮੌਜੂਦ ਸਨ ।