ਮੁਲਾਜ਼ਮਾਂ ਵੱੱਲੋਂ ਨਿਗਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਮੁਲਾਜ਼ਮਾਂ ਵੱੱਲੋਂ ਨਿਗਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਨਗਰ ਨਿਗਮ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 29 ਜੂਨ

ਨਗਰ ਪਾਲਿਕਾ ਕਰਮਚਾਰੀ ਸੰਘ ਹਰਿਆਣਾ ਦੇ ਸਾਰੇ ਮੁਲਾਜ਼ਮਾਂ ਨੇ ਸ਼ਾਖਾ ਪ੍ਰਧਾਨ ਮਾਂਗੇ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ 20 ਅਪਰੈਲ ਨੂੰ ਸੰਘ ਦੇ ਆਗੂਆਂ ਅਤੇ ਸਬੰਧਿਤ ਵਿਭਾਗ ਦੇ ਮੰਤਰੀ ਵਿਚਕਾਰ ਮੰਗਾਂ ਨੂੰ ਲੈ ਕੇ ਸਮਝੌਤਾ ਹੋਇਆ ਸੀ ਪਰ ਦੋ ਮਹੀਨੇ ਬੀਤ ਜਾਣ ਮਗਰੋਂ ਵੀ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਮਾਂਗੇ ਨੇ ਦੱਸਿਆ ਕਿ ਸਬੰਧਿਤ ਵਿਭਾਗ ਦੇ ਮੰਤਰੀ ਨੇ ਕਰੋਨਾ ਮਹਾਮਾਰੀ ਵਿੱਚ ਸਫਾਈ ਮੁਲਾਜ਼ਮਾਂ ਨੂੰ ਚਾਰ ਹਜ਼ਾਰ ਰੁਪਏ ਜ਼ੋਖ਼ਮ ਭੱਤਾ ਦੇਣ ਦੀ ਗੱਲ ਮੰਨਣ ਦੇ ਨਾਲ-ਨਾਲ ਹੋਰ ਮੰਗਾਂ ਮੰਨੀਆਂ ਸਨ ਪਰ ਹਾਲੇ ਤੱਕ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

ਉਨ੍ਹਾਂ ਦਾ ਕਹਿਣਾ ਸੀ ਕਿ ਸਫਾਈ ਮੁਲਾਜ਼ਮਾਂ ਨੇ ਕਰੋਨਾ ਮਹਾਮਾਰੀ ਦੌਰਾਨ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਸਫਾਈ ਦਾ ਕੰਮ ਕੀਤਾ ਅਤੇ ਲੋਕਾਂ ਨੇ ਜਿੱਥੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਹੈ ਉੱਥੇ ਹੀ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਨ ਦਾ ਕੰਮ ਕੀਤਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਰੋਸ ਨੂੰ ਲੈ ਕੇ ਮੁਲਾਜ਼ਮ 6 ਤੋਂ 8 ਜੁਲਾਈ ਤੱਕ ਰਾਜ ਵਿਆਪੀ ਹੜਤਾਲ ਕਰਨਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਦੌਰਾਨ ਉਨ੍ਹਾਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਵੀ ਲਾਇਆ ਤੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਤੇ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All