ਹਰਿਆਣਾ ਸਰਕਾਰ ਵੱਲੋਂ ਰਾਜ ਵਿੱਚ ਇੰਟਰਨੈੱਟ ਸੇਵਾ ਬੰਦ, 30 ਜਨਵਰੀ ਸ਼ਾਮ 5 ਵਜੇ ਤੱਕ ਲਾਗੂ ਰਹਿਣਗੇ ਹੁਕਮ

ਹਰਿਆਣਾ ਸਰਕਾਰ ਵੱਲੋਂ ਰਾਜ ਵਿੱਚ ਇੰਟਰਨੈੱਟ ਸੇਵਾ ਬੰਦ, 30 ਜਨਵਰੀ ਸ਼ਾਮ 5 ਵਜੇ ਤੱਕ ਲਾਗੂ ਰਹਿਣਗੇ ਹੁਕਮ

ਪੀਪੀ ਵਰਮਾ

ਪੰਚਕੂਲਾ, 29 ਜਨਵਰੀ

ਸਰਕਾਰ ਨੇ ਅੱਜ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ 30 ਜਨਵਰੀ ਸਾਮ 5 ਵਜੇ ਤੱਕ ਬੰਦ ਕਰ ਦਿੱਤੀ ਹੈ। ਰਾਜ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਇਹ ਕਦਮ ਕਿਸਾਨ ਅੰਦੋਲਨ ਦੇ ਬਾਰੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਹੈ। ਹਰਿਆਣਾ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਹਰਿਆਣਾ ਸਰਕਾਰ ਨੇ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਪਾਣੀਪਤ, ਹਿਸਾਰ, ਜੀਂਦ, ਰੋਹਤਕ, ਭਿਵਾਨੀ, ਚਰਖੀ ਦਾਦਰੀ, ਫਤਿਹਾਬਾਦ, ਰਿਵਾੜੀ ਅਤੇ ਸਿਰਸਾ ਜ਼ਿਲ੍ਹਿਆਂ ਵਿੱਚ ਵਾਇਸ ਕਾਲਾਂ ਨੂੰ ਛੱਡ ਕੇ ਤੁਰੰਤ ਇੰਟਰਨੈਟ ਸੇਵਾਵਾਂ (2 ਜੀ / 3 ਜੀ / 4 ਜੀ / ਸੀਡੀਐਮਏ// ਜੀਪੀਆਰਐਸ) ਐੱਸਐੱਮਐੱਸ ਸੇਵਾਵਾਂ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸੋਨੀਪਤ, ਪਲਵਲ ਅਤੇ ਝੱਜਰ ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾਵਾਂ ਦੇ ਬੰਦ ਹੋਣ ਦੀ ਮਿਆਦ ਅਗਲੇ 24 ਘੰਟਿਆਂ ਲਈ ਭਾਵ 30 ਜਨਵਰੀ ਸ਼ਾਮ 5 ਵਜੇ ਤੱਕ ਵਧਾ ਦਿੱਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All