ਚੰਡੀਗੜ੍ਹ, 23 ਫਰਵਰੀ
ਮਜ਼ਦੂਰ ਅਧਿਕਾਰਾਂ ਦੀ ਕਾਰਕੁਨ ਨੌਦੀਪ ਕੌਰ ਨੇ ਆਪਣੀ ਜ਼ਮਾਨਤ ਅਰਜੀ਼ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਦਾਅਵਾ ਕੀਤਾ ਹੈ ਕਿ ਉਸ ਨੂੰ ਸੋਨੀਪਤ ਪੁਲੀਸ ਨੇ ਪਿਛਲੇ ਮਹੀਨੇ ਗ੍ਰਿਫਤਾਰ ਕਰਨ ਤੋਂ ਬਾਅਦ ਥਾਣੇ ਵਿੱਚ ਬੁਰੀ ਤਰ੍ਹਾਂ ਕੁੱਟਿਆ ਸੀ। ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੀ 23 ਸਾਲਾ ਨੌਦੀਪ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਦੀ ਡਾਕਟਰੀ ਜਾਂਚ ਨਹੀਂ ਕਰਵਾਈ ਗਈ, ਜੋ ਫੌਜ਼ਦਾਰੀ ਜ਼ਾਬਤਾ ਦੀ ਧਾਰਾ 54 ਦੀ ਉਲੰਘਣਾ ਹੈ। ਉਹ ਇਸ ਸਮੇਂ ਹਰਿਆਣਾ ਦੀ ਕਰਨਾਲ ਜੇਲ੍ਹ ਵਿਚ ਬੰਦ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਸੀ ਅਤੇ ਮਾਮਲੇ ਦੀ ਸੁਣਵਾਈ 24 ਫਰਵਰੀ ਲਈ ਪਾ ਦਿੱਤੀ।