ਉੱਤਰੀ ਭਾਰਤ: ਤਾਪਮਾਨ 48 ਡਿਗਰੀ ਤੱਕ ਪੁੱਜਿਆ

ਭਲਕੇ ਰਾਹਤ ਦੇ ਆਸਾਰ, 16 ਤੇ 17 ਮਈ ਨੂੰ ਹਨੇਰੀ ਤੇ ਹਲਕੇ ਮੀਂਹ ਦੀ ਸੰਭਾਵਨਾ

ਉੱਤਰੀ ਭਾਰਤ: ਤਾਪਮਾਨ 48 ਡਿਗਰੀ ਤੱਕ ਪੁੱਜਿਆ

ਅੰਮ੍ਰਿਤਸਰ ਵਿੱਚ ਸ਼ਨਿਚਰਵਾਰ ਨੂੰ ਗਰਮੀ ਤੋਂ ਬਚਣ ਲਈ ਮੂੰਹ-ਸਿਰ ਢੱਕ ਦੇ ਜਾਂਦਾ ਹੋਇਆ ਪਰਿਵਾਰ। -ਫੋਟੋ: ਸੁਨੀਲ ਕੁਮਾਰ

ਆਤਿਸ਼ ਗੁਪਤਾ

ਚੰਡੀਗੜ੍ਹ, 14 ਮਈ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਪੈ ਰਹੀ ਗਰਮੀ ਨੇ ਜਿੱਥੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਉੱਥੇ ਹੀ ਆਮ ਲੋਕ ਵੀ ਹਾਲੋਂ ਬੇਹਾਲ ਹੋਏ ਪਏ ਹਨ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦਾ ਤਾਪਮਾਨ 48 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਭਲਕੇ 15 ਮਈ ਨੂੰ ਗਰਮੀ ਹੋਰ ਵਧਣ ਦਾ ਖਦਸ਼ਾ ਜਤਾਇਆ ਹੈ। ਗਰਮੀ ਦੇ ਮੌਸਮ ਵਿੱਚ ਬਿਜਲੀ ਦੀ ਮੰਗ ਵਧਣ ਕਰਕੇ ਪੰਜਾਬ ਲਈ ਇੱਕ ਹੋਰ ਸੰਕਟ ਵੀ ਖੜ੍ਹਾ ਹੋ ਗਿਆ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ’ਚ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਅਤੇ ਹਰਿਆਣਾ ਵਿੱਚ 48 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ 16 ਅਤੇ 17 ਮਈ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆ ਵਿੱਚ ਹਨੇਰੀ ਆਉਣ ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੁਕਤਸਰ ਅਤੇ ਹਰਿਆਣਾ ਵਿੱਚ ਸਿਰਸਾ ਸਭ ਤੋਂ ਗਰਮ ਸ਼ਹਿਰ ਰਹੇ ਹਨ। ਮੁਕਤਸਰ ਦਾ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਅਤੇ ਸਿਰਸਾ ਦਾ ਤਾਪਮਾਨ 47.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਵਿੱਚ ਵੱਧ ਤੋੋਂ ਵੱਧ ਤਾਪਮਾਨ 45.6 ਡਿਗਰੀ, ਲੁਧਿਆਣਾ ਵਿੱਚ 45, ਪਟਿਆਲਾ ’ਚ 44, ਪਠਾਨਕੋਟ ’ਚ 43.8, ਬਠਿੰਡਾ ’ਚ 46, ਗੁਰਦਾਸਪੁਰ ’ਚ 43.5, ਬਰਨਾਲਾ ’ਚ 45.1, ਫਿਰੋਜ਼ਪੁਰ ’ਚ 45.5, ਹੁਸ਼ਿਆਰਪੁਰ ’ਚ 45.3, ਜਲੰਧਰ ’ਚ 43.5, ਮੋਗਾ ’ਚ 44.1, ਮੁਹਾਲੀ ’ਚ 44.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ ’ਚ 44 ਡਿਗਰੀ, ਹਿਸਾਰ ’ਚ 46, ਕਰਨਾਲ ’ਚ 43.2, ਨਾਰਨੋਲ ’ਚ 46.6, ਰੋਹਤਕ ’ਚ 45.5, ਭਿਵਾਨੀ ’ਚ 45.4, ਫਤਿਆਬਾਦ ’ਚ 45.3, ਝੱਜਰ ’ਚ 46.6, ਕੁਰੂਕਸ਼ੇਤਰ ’ਚ 44.1, ਗੁਰੂਗਰਾਮ ’ਚ 45.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਇਹ ਤਾਪਮਾਨ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ।

ਬਿਜਲੀ ਸੰਕਟ: ਲਹਿਰਾ ਮੁਹੱਬਤ ਤਾਪਘਰ ਦਾ ਦੂਜਾ ਯੂਨਿਟ ਵੀ ਬੰਦ

ਮਾਨਸਾ: ਬਿਜਲੀ ਸੰਕਟ ਨਾਲ ਜੂਝ ਰਹੇ ਪੰਜਾਬ ਲਈ ਅੱਜ ਸਰਕਾਰੀ ਖੇਤਰ ਹੇਠਲੇ ਸਭ ਤੋਂ ਵੱਡੇ ਤਾਪਘਰ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹਬੱਤ ਦਾ ਇੱਕ ਹੋਰ ਯੂਨਿਟ ਬੰਦ ਹੋਣ ਜਾਣ ਮਗਰੋਂ ਸਮੱਸਿਆ ਹੋਰ ਗੰਭੀਰ ਹੋ ਗਈ ਹੈ। ਇਸ ਤਾਪਘਰ ਦਾ ਇੱਕ ਯੂਨਿਟ ਪਹਿਲਾਂ ਹੀ ਬੰਦ ਸੀ ਤੇ ਜਿਹੜੇ ਦੋ ਯੂਨਿਟ ਚੱਲ ਰਹੇ ਹਨ, ਉਹ ਵੀ ਸਮਰੱਥਾ ਨਾਲੋਂ ਘੱਟ ਬਿਜਲੀ ਪੈਦਾ ਕਰ ਰਹੇ ਹਨ। ਇਸੇ ਤਰ੍ਹਾਂ ਮਾਨਸਾ ਨੇੜੇ ਪਿੰਡ ਬਣਾਂਵਾਲਾ ਵਿੱਚ ਪ੍ਰਾਈਵੇਟ ਭਾਈਵਾਲੀ ਤਹਿਤ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਟੀਐੱਸਪੀਐੱਲ ਦਾ 15 ਅਪਰੈਲ ਤੋਂ ਬੰਦ ਪਿਆ ਯੂਨਿਟ ਚਾਲੂ ਨਹੀਂ ਹੋ ਸਕਿਆ। ਇਸ ਤਾਪਘਰ ਵੱਲੋਂ ਆਪਣੀ ਸਮਰੱਥਾ ਨਾਲੋਂ ਅੱਧੇ ਤੋਂ ਵੀ ਘੱਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ, ਜਿਸ ਕਾਰਨ ਸੂਬੇ ਵਿੱਚ ਬਿਜਲੀ ਦਾ ਸੰਕਟ ਹੋਰ ਵਧਣ ਦਾ ਖਦਸ਼ਾ ਬਣ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਮੁੱਖ ਖ਼ਬਰਾਂ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਆਮ ਤੌਰ ’ਤੇ ਪਹਿਲੀ ਜੂਨ ਨੂੰ ਕੇਰਲ ਪੁੱਜਦਾ ਹੈ ਮੌਨਸੂਨ

ਸ਼ਹਿਰ

View All