ਨਵੀਂ ਦਿੱਲੀ (ਟਨਸ): ਘੱਗਰ ਦਰਿਆ ’ਚ ਹੜ੍ਹ ਦੀ ਸਮੱਸਿਆ ਸੁਲਝਾਉਣ ਲਈ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕੇਂਦਰੀ ਜਲ ਅਤੇ ਊਰਜਾ ਖੋਜ ਸਟੇਸ਼ਨ, ਪੁਣੇ (ਸੀਡਬਲਿਊਪੀਆਰਐੱਸ) ਦੀਆਂ ਸਿਫ਼ਾਰਸ਼ਾਂ ਲਾਗੂ ਕਰਨ। ਦੋਵੇਂ ਸੂਬਿਆਂ ਦੇ ਕਰੀਬ 25 ਪਿੰਡਾਂ ਦੇ ਕਿਸਾਨ ਘੱਗਰ ਦਰਿਆ ’ਚ ਆਉਂਦੇ ਹੜ੍ਹ ਕਾਰਨ ਪ੍ਰਭਾਵਿਤ ਹੁੰਦੇ ਹਨ। ਜਸਟਿਸ ਐੱਮ ਆਰ ਸ਼ਾਹ ਦੀ ਅਗਵਾਈ ਹੇਠਲੇ ਬੈਂਚ ਨੇ 17 ਅਗਸਤ ਨੂੰ ਸੁਣਾਏ ਹੁਕਮਾਂ ’ਚ ਕਿਹਾ ਕਿ ਸਬੰਧਤ ਸੂਬਾ ਸਰਕਾਰਾਂ ਨੂੰ ਸਮਾਂਬੱਧ ਢੰਗ ਨਾਲ ਪੁਣੇ ਸਟੇਸ਼ਨ ਦੀ ਅਧਿਐਨ ਰਿਪੋਰਟ ਮੁਤਾਬਕ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਚਾਹੀਦਾ ਹੈ ਤਾਂ ਜੋ ਘੱਗਰ ਦਰਿਆ ’ਚ ਆਉਂਦੇ ਹੜ੍ਹ ਦੀ ਸਮੱਸਿਆ ਨਾਲ ਨਜਿੱਠਿਆ ਜਾ ਸਕੇ।’’ ਬੈਂਚ ਨੇ ਇਸ ਦਾ ਨੋਟਿਸ ਲਿਆ ਕਿ ਸੀਡਬਲਿਊਪੀਆਰਐੱਸ ਵੱਲੋਂ ਕੀਤੀਆਂ ਗਈਆਂ ਸਿਫ਼ਾਰਸ਼ਾਂ ਮੈਥੇਮੈਟੀਕਲ ਮਾਡਲ ਸਟੱਡੀ ਦੇ ਰੂਪ ’ਚ ਪੰਜਾਬ ਅਤੇ ਹਰਿਆਣਾ ਨੂੰ ਭੇਜੀਆਂ ਜਾ ਚੁੱਕੀਆਂ ਹਨ ਅਤੇ ਇਸ ’ਤੇ ਘੱਗਰ ਸਟੈਂਡਿੰਗ ਕਮੇਟੀ ਨੇ ਵਿਚਾਰ ਵੀ ਕੀਤਾ ਹੈ। ਕਮੇਟੀ ਨੇ ਪਿਛਲੇ ਸਾਲ 12 ਅਕਤੂਬਰ ਨੂੰ ਆਪਣੀ 32ਵੀਂ ਮੀਟਿੰਗ ਦੌਰਾਨ ਰਿਪੋਰਟ ’ਤੇ ਵਿਚਾਰ ਵਟਾਂਦਰਾ ਕੀਤਾ ਸੀ ਜਿਸ ’ਚ ਸਿਫ਼ਾਰਸ਼ ਕੀਤੀ ਗਈ ਹੈ ਕਿ ਕੁਝ ਥਾਵਾਂ ’ਤੇ ਦਰਿਆ ਨੂੰ 60 ਤੋਂ 90 ਮੀਟਰ ਤੱਕ ਚੌੜਾ ਕੀਤਾ ਜਾਵੇ ਅਤੇ ਦੋਵੇਂ ਕੰਢਿਆਂ ’ਤੇ ਰੋਕਾਂ ਬਣਾ ਕੇ ਪਾਣੀ ਦਾ ਪੱਧਰ 2 ਮੀਟਰ ਤੱਕ ਰੱਖਿਆ ਜਾਵੇ। ਸਿਖਰਲੀ ਅਦਾਲਤ ਨੇ ਸਬੰਧਤ ਧਿਰਾਂ ਨੂੰ ਕਿਹਾ ਕਿ ਉਹ ਹਰ ਚਾਰ ਹਫ਼ਤਿਆਂ ਬਾਅਦ ਮੀਟਿੰਗਾਂ ਕਰਕੇ ਸਿਫ਼ਾਰਸ਼ਾਂ ’ਤੇ ਅਮਲ ਬਾਰੇ ਵਿਚਾਰ ਵਟਾਂਦਰਾ ਕਰਨ। ਬੈਂਚ ਨੇ ਕਿਹਾ ਕਿ ਘੱਗਰ ਸਟੈਂਡਿੰਗ ਕਮੇਟੀ ਹਰ ਤਿੰਨ ਮਹੀਨੇ ਬਾਅਦ ਰਿਪੋਰਟ ਕੇਂਦਰੀ ਜਲ ਕਮਿਸ਼ਨ ਨੂੰ ਭੇਜੇਗੀ ਜੋ ਅੱਗੇ ਅਦਾਲਤ ਨੂੰ ਰਿਪੋਰਟ ਸੌਂਪੇਗਾ। ਬੈਂਚ ਨੇ ਕੇਸ ਦੀ ਸੁਣਵਾਈ 19 ਨਵੰਬਰ ਲਈ ਨਿਰਧਾਰਤ ਕਰ ਦਿੱਤੀ।
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd