ਸਿਰਸਾ: ਕਿਸਾਨਾਂ ਦਾ ਚੌਟਾਲਾ ਦੇ ਘਰ ਕੋਲ ਧਰਨਾ: ਉਪ ਮੁੱਖ ਮੰਤਰੀ ਦੂਜੇ ਰਾਹ ਤੋਂ ਪੁਲੀਸ ਲਾਈਨ ਪੁੱਜੇ ਤੇ ਉਥੋਂ ਹੈਲੀਕਾਪਟਰ ’ਤੇ ਹੋਏ ਰਵਾਨਾ

ਕਿਸਾਨ ਗੱਲਬਾਤ ਕਰਨ, ਜ਼ਿੱਦ ਛੱਡਣ ਤੇ ਅੰਦੋਲਨ ਖ਼ਤਮ ਕਰਕੇ ਆਪਣੀ ਫ਼ਸਲ ਸੰਭਾਲਣ: ਉਪ ਮੁੱਖ ਮੰਤਰੀ ਦੀ ਨਸੀਹਤ

ਸਿਰਸਾ: ਕਿਸਾਨਾਂ ਦਾ ਚੌਟਾਲਾ ਦੇ ਘਰ ਕੋਲ ਧਰਨਾ: ਉਪ ਮੁੱਖ ਮੰਤਰੀ ਦੂਜੇ ਰਾਹ ਤੋਂ ਪੁਲੀਸ ਲਾਈਨ ਪੁੱਜੇ ਤੇ ਉਥੋਂ ਹੈਲੀਕਾਪਟਰ ’ਤੇ ਹੋਏ ਰਵਾਨਾ

ਪ੍ਰਭੂ ਦਿਆਲ

ਸਿਰਸਾ, 26 ਫਰਵਰੀ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾਉਣ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਬਾਬਾ ਭੂਮਣ ਸ਼ਾਹ ਚੌਕ ’ਤੇ ਰੋਕ ਲਿਆ। ਇਥੇ ਕਈ ਘੰਟੇ ਧਰਨਾ ਚੱਲਦਾ ਰਿਹਾ। ਇਸ ਤੋਂ ਬਾਅਦ ਸ੍ਰੀ ਚੌਟਾਲਾ ਦੂਜੇ ਰਾਹ ਤੋਂ ਪੁਲੀਸ ਲਾਈਨ ਪੁੱਜੇ ਤੇ ਉਥੋਂ ਹੈਲੀਕਾਪਟਰ ਰਾਹੀਂ ਨਿਕਲ ਗਏ। ਕਿਸਾਨਾਂ ਨੇ ਇਸ ਤੋਂ ਬਾਅਦ ਹੈਲੀਕਾਪਟਰ ’ਤੇ ਜਾਂਦੇ ਉਪ ਮੁੱਖ ਮੰਤਰੀ ਨੂੰ ਵੀ ਕਾਲੇ ਝੰਡੇ ਦਿਖਾਏ। ਇਸ ਤੋਂ ਪਹਿਲਾਂ ਕਿਸਾਨ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ ਨੂੰ ਕਾਲੇ ਝੰਡੇ ਦਿਖਾਉਣ ਲਈ ਜਨਤਾ ਭਵਨ ਪੁੱਜੇ ਸਨ ਪਰ ਸਿੱਖਿਆ ਮੰਤਰੀ ਦਾ ਪ੍ਰੋਗਰਾਮ ਪਹਿਲਾਂ ਹੀ ਮੁਲਤਵੀ ਹੋ ਚੁੱਕਿਆ ਸੀ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ ਦਾ ਅੱਜ ਸਿਰਸਾ ਦੇ ਜਨਤਾ ਭਵਨ ’ਚ ਪ੍ਰੋਗਰਾਮ ਹੋਣਾ ਸੀ। ਇਸ ਦਾ ਪਤਾ ਜਿਵੇਂ ਹੀ ਕਿਸਾਨਾਂ ਨੂੰ ਲੱਗਿਆ ਤਾਂ ਕਿਸਾਨਾਂ ਨੇ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਸੀ।

ਅੱਜ ਕਿਸਾਨ ਕਾਲੇ ਝੰਡੇ ਲੈ ਕੇ ਜਨਤਾ ਭਵਨ ਪੁੱਜ ਗਏ ਪਰ ਸਿੱਖਿਆ ਮੰਤਰੀ ਦੇ ਪ੍ਰੋਗਰਾਮ ਦੇ ਮੁਲਤਵੀ ਹੋਣ ਕਾਰਨ ਉਹ ਉਥੋਂ ਨਾਅਰੇਬਾਜ਼ੀ ਕਰਦੇ ਮੁੜ ਆਏ। ਕਿਸਾਨਾਂ ਨੂੰ ਜਿਵੇਂ ਹੀ ਪਤਾ ਲੱਗਿਆ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਚੌਟਾਲਾ ਆਪਣੇ ਨਿਵਾਸ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਗੇ ਤਾਂ ਕਿਸਾਨ ਕਾਲੇ ਝੰਡੇ ਲੈ ਕੇ ਉਨ੍ਹਾਂ ਦੀ ਕੋਠੀ ਵੱਲ ਤੁਰ ਪਏ ਪਰ ਪੁਲੀਸ ਨੇ ਕਿਸਾਨਾਂ ਨੂੰ ਕੋਠੀ ਤੋਂ ਪਹਿਲਾਂ ਹੀ ਬਾਬਾ ਭੂਸ਼ਣ ਸ਼ਾਹ ਚੌਕ ’ਤੇ ਰੋਕ ਲਿਆ।

ਇਸ ਦੌਰਾਨ ਸ੍ਰੀ ਚੌਟਾਲਾ ਨੇ ਆਪਣੇ ਘਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ 40 ਮੈਂਬਰੀ ਕਮੇਟੀ ਅੰਦੋਲਨ ਖ਼ਤਮ ਨਹੀਂ ਹੋਣ ਦਿੰਦੀ। ਕੋਈ ਵੀ ਅੰਦੋਲਨ ਗੱਲਬਾਤ ਬਿਨਾਂ ਖ਼ਤਮ ਨਹੀਂ ਹੁੰਦਾ। ਕਿਸਾਨ ਆਗੂਆਂ ਨੂੰ ਜ਼ਿੱਦ ਛੱਡ ਕੇ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਅੰਦੋਲਨ ਨੂੰ ਖ਼ਤਮ ਕਰਕੇ ਕਿਸਾਨਾਂ ਨੂੰ ਆਪਣੀ ਫ਼ਸਲ ਸਾਂਭਣੀ ਚਾਹੀਦੀ ਹੈ। ਕੇਂਦਰ ਅੱਜ ਵੀ ਗੱਲਬਾਤ ਲਈ ਤਿਆਰ ਹੈ। ਕਣਕ, ਸਰ੍ਹੋਂ, ਦਾਲਾਂ ਤੇ ਸੂਰਜਮੁਖੀ ਤੋਂ ਇਲਾਵਾ ਐਤਕੀਂ ਛੋਲੇ ਤੇ ਜੌਂ ਵੀ ਐਮਐੱਸਪੀ ’ਤੇ ਖਰੀਦੇ ਜਾਣਗੇ। ਕਿਸਾਨ ਨੂੰ ਉਸ ਦੀ ਖਰੀਦੀ ਗਈ ਜਿਣਸ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਉਸ ਦੇ ਖਾਤੇ ’ਚ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਪੀਵੀ ਸਿੰਧੂ, ਲਕਸ਼ੈ ਸੇਨ ਸਿੰਗਲਜ਼ ਅਤੇ ਰੰਕੀ ਰੈੱਡੀ ਤੇ ਚਿਰਾਗ ਨੇ ਡਬਲਜ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...

ਸ਼ਹਿਰ

View All