ਨਿੱਜੀ ਪੱਤਰ ਪ੍ਰੇਰਕ
ਜਲੰਧਰ, 30 ਜੂਨ
ਕਰੋਨਾਵਾਇਰਸ ਨੇ ਇੱਥੇ ਅੱਜ ਇੱਕ ਹੋਰ ਮਰੀਜ਼ ਦੀ ਜਾਨ ਲੈ ਲਈ। ਅੱਜ ਆਈਆਂ ਰਿਪੋਰਟਾਂ ਵਿੱਚ 8 ਨਵੇਂ ਪਾਜ਼ੇਟਿਵ ਕੇਸ ਆਏ ਹਨ। ਮ੍ਰਿਤਕ ਦੀ ਪਛਾਣ ਜੋਗਿੰਦਰ ਕੁਮਾਰ ਵਾਸੀ ਗੁਰੂ ਨਾਨਕਪੁਰਾ ਵਜੋਂ ਹੋਈ ਹੈ। ਪਿਛਲੇ ਦਿਨੀਂ ਹੀ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਤੇ ਉਹ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਪਾਜ਼ੇਟਿਵ 8 ਮਰੀਜ਼ਾਂ ’ਚੋਂ ਸੱਤ ਮਰੀਜ਼ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹਨ।