ਪਾਲ ਸਿੰਘ ਨੌਲੀ
ਜਲੰਧਰ, 28 ਅਕਤੂਬਰ
ਇਥੋਂ ਦੇ ਬੱਸ ਅੱਡੇ ਨੇੜਲੀ ਪਾਣੀ ਵਾਲੀ ਟੈਂਕੀ ‘ਤੇ ਆਪਣੀਆਂ ਮੰਗਾਂ ਲਈ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਦੋ ਕਾਰਕੁਨ ਚੜ੍ਹ ਗਏ ਹਨ।
ਮਨੀਸ਼ ਫਾਜ਼ਿਲਕਾ ਅਤੇ ਜਸਵੰਤ ਘੁਬਾਇਆ ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਦੀਆਂ 9000 ਪੋਸਟਾਂ ਦੀ ਮੰਗ ਲਈ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਸ਼ਹਿਰ ਵਿਖੇ ਬੱਸ ਸਟੈਂਡ ਵਿੱਚ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਹਨ।