ਨਵੀਂ ਦਿੱਲੀ, 12 ਅਕਤੂਬਰ
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦਾ ਵਫ਼ਦ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਤੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇਗਾ ਅਤੇ ਘਟਨਾ ਦੇ ਤੱਥਾਂ ਬਾਰੇ ਉਨ੍ਹਾਂ ਨੂੰ ਮੰਗ ਪੱਤਰ ਸੌਂਪੇਗਾ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਸੱਤ ਮੈਂਬਰੀ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਸੀਨੀਅਰ ਨੇਤਾ ਏਕੇ ਐਂਟਨੀ, ਗੁਲਾਮ ਨਬੀ ਆਜ਼ਾਦ, ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਸ਼ਾਮਲ ਹੋਣਗੇ। ਕਾਂਗਰਸ ਸੂਤਰਾਂ ਨੇ ਦੱਸਿਆ ਕਿ ਪਾਰਟੀ ਦਾ ਵਫਦ ਬੁੱਧਵਾਰ ਨੂੰ ਸਵੇਰੇ 11.30 ਵਜੇ ਰਾਸ਼ਟਰਪਤੀ ਨੂੰ ਮਿਲੇਗਾ।