ਲਖੀਮਪੁਰ ਖੀਰੀ ਘਟਨਾ ਕਿਸਾਨਾਂ ਨੂੰ ਡਰਾਉਣ ਲਈ ਪਹਿਲਾਂ ਤੋਂ ਘੜੀ ਸਾਜ਼ਿਸ਼ ਦਾ ਹਿੱਸਾ ਸੀ, ਦਸਹਿਰੇ ’ਤੇ ਮੋਦੀ ਤੇ ਸ਼ਾਹ ਦੇ ਪੁਤਲੇ ਫੂਕੇ ਜਾਣਗੇ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 9 ਅਕਤੂਬਰ

ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਦਰਸ਼ਨ ਪਾਲ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਘਟਨਾ ਪਹਿਲਾਂ ਤੋਂ ਸੋਚੀ ਸਮਝੀ ਸਾਜ਼ਿਸ਼ ਸੀ। ਹਮਲਾਵਰਾਂ ਅਜਿਹਾ ਕਰਕੇ ਕਿਸਾਨਾਂ ਨੂੰ ਡਰਾਉਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਪ੍ਰਤੀ ਹਿੰਸਕ ਪਹੁੰਚ ਅਪਣਾਈ ਹੈ ਪਰ ਕਿਸਾਨ ਹਿੰਸਾ ਦਾ ਰਾਹ ਨਹੀਂ ਅਪਣਾਉਣਗੇ। ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਤੇ ਉਸ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸ੍ਰੀ ਯੋਗੇਂਦਰ ਯਾਦਵ ਨੇ ਕਿਹਾ ਕਿ ਦਸਹਿਰੇ ’ਤੇ 15 ਅਕਤੂਬਰ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲਾਂ ਰੋਕਣ ਦਾ ਸੱਦਾ ਦਿੱਤਾ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਪ੍ਰੈੱਸ ਕਲੱਬ ਆਫ ਇੰਡੀਆ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ, ਜੋ ਸਮਝੌਤਾ ਤਿੰਨ ਮੰਗਾਂ ’ਤੇ ਹੋਇਆ ਹੈ, ਉਹ ਸਥਾਨ ਕਿਸਾਨਾਂ ਪਰਿਵਾਰਾਂ ਤੇ ਦਸ ਹਜ਼ਾਰ ਲੋਕਾਂ ਦੀ ਸਹਿਮਤੀ ਨਾਲ ਹੋਇਆ ਸੀ। ਮੋਰਚੇ ਵੱਲੋਂ ਉਤਰ ਪ੍ਰਦੇਸ਼ ਦੀ ਪੁਲੀਸ ਜਾਂਚ ’ਚ ਬੇਭਰੋਸਾਗੀ ਪ੍ਰਗਟਾਈ ਗਈ। 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All