ਲੁਧਿਆਣਾ ’ਚ ਕਰੋਨਾ ਦੇ 10 ਨਵੇਂ ਕੇਸ

ਲੁਧਿਆਣਾ ’ਚ ਕਰੋਨਾ ਦੇ 10 ਨਵੇਂ ਕੇਸ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਜੂਨ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਕਰੋਨਾ ਦੇ 10 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਅੱਜ ਆਈਆਂ ਰਿਪੋਰਟਾਂ ਵਿਚ 8 ਕੇਸ ਹੋਰਨਾਂ ਜ਼ਿਲ੍ਹਿਆਂ ਨਾਲ ਸਬੰਧਤ ਹਨ। ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ ਅਨੁਸਾਰ ਸੋਮਵਾਰ ਨੂੰ ਡੀਐੱਮਸੀ ਤੋਂ 12 ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਸ ’ਚ ਜ਼ਿਲ੍ਹਾ ਲੁਧਿਆਣਾ ਦੇ 7, ਬਰਨਾਲਾ, ਮੋਗਾ, ਅੰਮ੍ਰਿਤਸਰ, ਜੰਮੂ ਤੇ ਜਲੰਧਰ ਤੋਂ ਇੱਕ ਇੱਕ ਮਾਮਲਾ ਹੈ। ਐੱਸਪੀਐੱਸ ਹਸਪਤਾਲ ਤੋਂ ਚਾਰ ਕਰੋਨਾ ਦੇ ਮਾਮਲੇ ਆਏ ਹਨ। ਇਸ ’ਚ ਲੁਧਿਆਣਾ ਦੇ ਤਿੰਨ ਤੇ ਇੱਕ ਮਾਮਲਾ ਸੰਗਰੂਰ ਦੇ ਜ਼ਿਲ੍ਹੇ ਨਾਲ ਸਬੰਧਤ ਹੈ। ਮੋਹਨ ਦਈ ਕੈਂਸਰ ਹਸਪਤਾਲ ’ਚ ਵੀ ਦੋ ਕੇਸ ਸਾਹਮਣੇ ਆਏ ਹਨ। ਇਹ ਹੋਵੇਂ ਮਾਮਲੇ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਹਨ। ਇਸ ਤਰ੍ਹਾਂ ਜ਼ਿਲ੍ਹਾ ਲੁਧਿਆਣਾ ’ਚ ਕੁੱਲ ਕਰੋਨਾ ਮਰੀਜ਼ਾਂ ਦੀ ਗਿਣਤੀ 800 ਹੋ ਗਈ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਨਾਲ ਸਬੰਧਤ 194 ਕੇਸ ਸਾਹਮਣੇ ਆ ਚੁੱਕੇ ਹਨ।  

ਜੇਲ੍ਹ ਦਾ ਸੇਵਾਦਾਰ ਕਰੋਨਾ ਪਾਜ਼ੇਟਿਵ ਆਉਣ ਮਗਰੋਂ ਪਈਆਂ ਭਾਜੜਾਂ

ਸਨਅਤੀ ਸ਼ਹਿਰ ਦੀ ਕੇਂਦਰੀ ਜੇਲ੍ਹ ਦਾ ਸੇਵਾਦਾਰ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਿਚ ਭਾਜੜਾਂ ਪਈਆਂ ਹੋਈਆਂ ਹਨ। ਇਹ ਮੁਲਾਜ਼ਮ ਪਿਛਲੇ ਇੱਕ ਹਫ਼ਤੇ ਤੋਂ ਛੁੱਟੀ ’ਤੇ ਸੀ, ਫਿਰ ਵੀ ਸਾਵਧਾਨੀ ਵਰਤਦੇ ਹੋਏ ਅੱਜ ਜੇਲ੍ਹ ਪ੍ਰਸ਼ਾਸਨ ਨੇ ਆਪਣੇ ਦਫ਼ਤਰੀ ਸੁਪਰਡੈਂਟ ਸਣੇ 7 ਮੁਲਾਜ਼ਮਾਂ ਨੂੰ ਇਕਾਂਤਵਾਸ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਕਰੋਨਾ ਟੈਸਟ ਕਰਵਾਉਣ ਲਈ ਵੀ ਕਿਹਾ ਹੈ। ਜਾਣਕਾਰੀ ਮੁਤਾਬਕ ਮਲੇਰਕੋਟਲਾ ਦਾ ਰਹਿਣ ਵਾਲਾ ਇੱਕ 46 ਸਾਲਾ ਵਿਅਕਤੀ ਕੇਂਦਰੀ ਜੇਲ੍ਹ ਵਿਚ ਸੇਵਾਦਾਰ ਹੈ। ਪਿਛਲੇ ਇੱਕ ਹਫ਼ਤੇ ਤੋਂ ਉਸ ਦੀ ਸਿਹਤ  ਖ਼ਰਾਬ ਹੋਣ ਕਾਰਨ ਉਹ ਛੁੱਟੀ ’ਤੇ ਸੀ। ਅੱਜ ਇਸ ਮੁਲਾਜ਼ਮ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆ ਗਈ, ਜਿਸ ਦੀ ਸੂਚਨਾ ਜਿਵੇਂ ਹੀ ਜੇਲ੍ਹ ਪ੍ਰਸ਼ਾਸਨ ਨੂੰ ਮਿਲੀ ਤਾਂ ਉਥੇ ਭਾਜੜਾਂ ਪੈ ਗਈਆਂ। ਜੇਲ੍ਹ ਪ੍ਰਸ਼ਾਸਨ ਨੇ ਆਪਣੇ ਦਫ਼ਤਰੀ ਸੁਪਰਡੈਂਟ ਸਣੇ 7 ਮੁਲਾਜ਼ਮਾਂ ਨੂੰ ਇਕਾਂਤਵਾਸ ਕਰ ਦਿੱਤਾ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All