ਲੋਕ ਇਨਸਾਫ਼ ਪਾਰਟੀ ਨੇ ਬਿੱਟੂ ਦੇ ਪੁਤਲੇ ਫੂਕੇ

ਲੋਕ ਇਨਸਾਫ਼ ਪਾਰਟੀ ਨੇ ਬਿੱਟੂ ਦੇ ਪੁਤਲੇ ਫੂਕੇ

ਮਾਣੂੰਕੇ ’ਚ ਰਵਨੀਤ ਬਿੱਟੂ ਦਾ ਪੁਤਲਾ ਫੂਕਦੇ ਹੋੲੇ ਲੋਕ ਇਨਸਾਫ਼ ਪਾਰਟੀ ਦੇ ਵਰਕਰ।

ਚਰਨਜੀਤ ਸਿੰਘ ਢਿੱਲੋਂ 
ਜਗਰਾਉਂ, 9 ਅਗਸਤ 

ਲੋਕ ਇਨਸਾਫ਼ ਪਾਰਟੀ ਦੇ ਕਾਰਕੁਨਾਂ ਦੀ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਸਮਰਥਕਾਂ ਵੱਲੋਂ ਕੁੱਟਮਾਰ ਤੇ  ਦਸਤਾਰਾਂ ਦੀ ਬੇਅਦਬੀ ਕਰਨ ਖ਼ਿਲਾਫ਼ ਕਸਬਾ ਹਠੂਰ ’ਚ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਨੇ ਬਿੱਟੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਮਾਣੂੰਕੇ ’ਚ ਬਿੱਟੂ ਦਾ ਪੁਤਲਾ ਫੂਕਿਆ। 

ਮੁਜ਼ਾਹਰੇ ਦੀ ਅਗਵਾਈ ਕਰ ਰਹੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਜਦੋਂ-ਜਦੋਂ ਕਾਂਗਰਸ ਦੀ ਸਰਕਾਰ ਹੋਂਦ ’ਚ ਆਈ ਹੈ ਸਿੱਖਾਂ ਨਾਲ ਮਾੜਾ ਵਿਵਹਾਰ ਕੀਤਾ ਗਿਆ ਤੇ ਅਜੋਕੇ ਸਮੇਂ ਵਿੱਚ ਵੀ ਕਾਂਗਰਸ ਪਾਰਟੀ ਦੇ ਲੀਡਰਾਂ ਵੱਲੋ ਸਿੱਖਾ ਪ੍ਰਤੀ ਭੱਦੀ ਸਬਦਾਬਲੀ ਬੋਲੀ ਜਾਂਦੀ ਹੈ ਅਤੇ ਸੰਘਰਸ ਕਰ ਆਪਣੇ ਹੱਕ ਮੰਗ ਰਹੇ ਲੋਕਾਂ ਨੂੰ ਪੁਲੀਸ ਦੀ ਹਾਜ਼ਰੀ’ਚ ਕੁੱਟਿਆ ਜਾ ਰਿਹਾ ਹੈ। ਊਨ੍ਹਾਂ ਦੋਸ਼ ਲਾਇਆ ਕਿ ਜਥੇਬੰਦੀ ਦੇ ਵਿਧਾਨ ਸਭਾ ਹਲਕਾ ਗਿੱਲ ਤੋਂ ਪ੍ਰਧਾਨ ਸੰਨੀਂ ਕੈਂਥ ਦੀ ਕੁੱਟਮਾਰ ਅਤੇ ਦਸਤਾਰ ਦੀ ਬੇਅਦਬੀ ਕਰਕੇ ਬਿੱਟੂ ਦੇ ਸਮਰਥਕਾਂ ਵੱਲੋਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਅਤੇ ਇਹ ਸਭ ਬਿੱਟੂ ਦੇ ਇਸ਼ਾਰੇ ’ਤੇ ਹੀ ਹੋਇਆ ਹੈ। ਊਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕੋਝੀਆਂ ਸਾਜ਼ਿਸ਼ਾਂ ਨਾਲ ਲੋਕਾਂ ਦੇ ਰੋਹ ਨੂੰ ਦਬਾਇਆ ਨਹੀਂ ਜਾ ਸਕਦਾ 

ਸ਼ਰਾਬ ਮਾਫ਼ੀਆ ਤੇ ਬਿੱਟੂ ਖ਼ਿਲਾਫ਼ ਕਾਰਵਾਈ ਦੀ ਮੰਗ

ਪਾਇਲ (ਦੇਵਿੰਦਰ ਸਿੰਘ ਜੱਗੀ): ਲੋਕ ਇਨਸਾਫ਼ ਪਾਰਟੀ ਵੱਲੋਂ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਕੱਦੋਂ ਚੌਕ ਪਾਇਲ ਵਿਖੇ ਸ਼ਰਾਬ ਮਾਫ਼ੀਆ ਤੇ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਤੇ ਸ਼ਰਾਬ ਮਾਫ਼ੀਆ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਮਾਫ਼ੀਆ ਆਪਣੇ ਪੈਰ ਪਸਾਰ ਚੁੱਕਿਆ ਹੈ। ਜਦੋਂ ਵੀ ਸਰਕਾਰ ਬਦਲ ਜਾਂਦੀ ਹੈ ਤਾਂ ਅਕਾਲੀ ਦਲ ਤੇ ਕਾਂਗਰਸ ਦੇ ਲੀਡਰ ਆਪਣੇ ਰੂਪ ਬਦਲ ਕੇ ਕੰਮ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਨੇ ਰਵਨੀਤ ਬਿੱਟੂ ਅਤੇ ਸ਼ਰਾਬ ਮਾਫ਼ੀਏ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਸਮੇਂ ਹਲਕਾ ਖੰਨਾ ਦੇ ਇੰਚਾਰਜ਼ ਸਰਬਜੀਤ ਸਿੰਘ ਕੰਗ, ਗੁਰਮੀਤ ਸਿੰਘ, ਦਰਸ਼ਨ ਸਿੰਘ ਤੇ ਵਰਕਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All