ਬਾਰ੍ਹਵੀਂ ਦੇ ਵਿਦਿਆਰਥੀ ਬਣੇ ‘ਸਮਾਰਟ’

ਬਾਰ੍ਹਵੀਂ ਦੇ ਵਿਦਿਆਰਥੀ ਬਣੇ ‘ਸਮਾਰਟ’

ਵਿਦਿਆਰਥਣ ਨੂੰ ਮੋਬਾੲੀਲ ਫੋਨ ਦਿੰਦੇ ਹੋਏ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸੂ।

ਗਗਨਦੀਪ ਅਰੋੜਾ
ਲੁਧਿਆਣਾ, 12 ਅਗਸਤ

ਕੈਪਟਨ ਸਮਾਰਟ ਕਨੈਕਟ ਸਕੀਮ ਦੇ ਤਹਿਤ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲੁਧਿਆਣਾ ਵਿਚ 12ਵੀਂ ਜਮਾਤ ਦੇ 10 ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ। ਸ੍ਰੀ ਆਸ਼ੂ ਨੇ ਦੱਸਿਆ ਕਿ ਜਨਮ ਅਸ਼ਟਮੀ ਦੇ ਤਿਉਹਾਰ ਤੇ ਕੌਮਾਂਤਰੀ ਯੂਥ ਦਿਵਸ ਦੇ ਮੌਕੇ ’ਤੇ ਵਿਦਿਆਰਥਣਾਂ ਨੂੰ ਸਮਾਰਟ ਫੋਨ ਦੇਣ ਦਾ ਕੰਮ ਸ਼ੁਰੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੂਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਨਅਤੀ ਸ਼ਹਿਰ ਦੇ 188 ਸਕੂਲਾਂ ਵਿਚ 16677 ਵਿਦਿਆਰਥੀਆਂ ਨੂੰ ਇਹ ਸਮਾਰਟ ਫੋਨ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੋਨਾਂ ਲਈ 2017-18 ਵਿਚ 100 ਕਰੋੜ ਰੁਪਏ ਬਜਟ ਵਿਚ ਫੰਡ ਰੱਖੇ ਗਏ ਸਨ। ਇਸ ਨਾਲ 1,74,015 ਵਿਦਿਆਰਥੀਆਂ ਨੂੰ ਫੋਨ ਦਿੱਤੇ ਜਾਣੇ ਹਨ। ਇਸ ਮੌਕੇ ਕੋਚਰ ਮਾਰਕੀਟ ਰੋਡ ਸਥਿਤ ਸ਼ਹੀਦ ਸੁਖਦੇਵ ਥਾਪਰ ਸਰਕਾਰੀ ਸਕੂਲ ਤੋਂ ਪਰਨੀਤ ਕੌਰ, ਹਰਪ੍ਰੀਤ ਕੌਰ, ਸਿਮਰਨਦੀਪ ਕੌਰ, ਖੁਸ਼ੀ ਰਾਵਤ, ਜਸਪ੍ਰੀਤ ਕੌਰ ਨੂੰ ਫੋਨ ਦਿੱਤਾ ਗਿਆ, ਇਸੇ ਤਰ੍ਹਾਂ  ਜਵਾਹਰ ਨਗਰ ਕੈਂਪ ਦੇ ਸਰਕਾਰੀ ਸਕੂਲ ਤੋਂ ਸਚਿਨ ਕੁਮਾਰ, ਵਨੀਤ, ਅਰਵਿੰਦ, ਅਮਿਤ, ਅਰਵਿੰਦ ਕੁਮਾਰ ਨੂੰ ਫੋਨ ਦਿੱਤੇ ਗਏ। ਇਸ ਮੌਕੇ ਵਿਧਾਇਕ ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ, ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪਲਾਨਿੰਗ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ, ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਯੂਥ ਪ੍ਰਧਾਨ ਯੋਗੇਸ਼ ਹਾਂਡਾ ਮੌਜੂਦ ਸਨ। 

ਖੰਨਾ (ਨਿੱਜੀ ਪੱਤਰ ਪ੍ਰੇਰਕ): ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਧਾਇਕ ਗੁਰਕੀਰਤ ਕੋਟਲੀ ਵੱਲੋਂ ਮਾਰਕੀਟ ਕਮੇਟੀ ਖੰਨਾ ਵਿੱਚ ਅੱਜ ਸਮਾਰਟ ਫੋਨ ਵੰਡੇ ਗਏ। ਵਿਧਾਇਕ ਕੋਟਲੀ ਨੇ ਕਿਹਾ ਕਿਸਮਾਰਟ ਫ਼ੋਨ ਮਿਲਣ ਨਾਲ ਸਰਕਾਰੀ ਵਿਦਿਆਰਥੀ ਵੀ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਗ ਪੜ੍ਹਾਈ ਕਰ ਸਕਣਗੇ। ਬਲਾਕ ਸਮਿਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। 

ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ: ਵਿਧਾਇਕ ਲੱਖਾ

ਪਾਇਲ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਅੱਜ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਪਾਇਲ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ। ਇਸ ਮੌਕੇ ਊਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾ ਮੌਕੇ ਕਾਂਗਰਸ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਅੱਜ ਅੰਤਰਰਾਸ਼ਟਰੀ ਯੂਥ ਦਿਵਸ ਮੌਕੇ ਬਾਰ੍ਹਵੀਂ ਜਮਾਤ ਵਿੱਚ ਪੜ੍ਹਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੋਬਾਈਲ ਵੰਡੇ ਗਏ। ਉਨ੍ਹਾਂ ਕਿਹਾ ਕਿ ਸੈਸ਼ਨ 2020-21 ਦੇ ਸ਼ੁਰੂ ਤੋਂ ਹੀ ਕਰੋਨਾ ਕਾਰਨ ਸੂਬੇ ਦੇ ਸਾਰੇ ਸਕੂਲ ਬੰਦ ਹਨ ਤੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਬਹੁਤੇ ਵਿਦਿਆਰਥੀਆਂ ਕੋਲ ਸਮਾਰਟ ਫ਼ੋਨ ਨਾ ਹੋਣ ਸਦਕਾ ਉਨ੍ਹਾਂ ਨੂੰ ਪੜ੍ਹਾਈ ਵਿੱਚ ਦਿੱਕਤ ਆ ਰਹੀ ਹੈ। ਵਰਮਾ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਸ਼ਹਿਰ

View All