ਕਰੋੜਾਂ ਦੀ ਹੈਰੋਇਨ ਸਣੇ ਦੋ ਔਰਤਾਂ ਗ੍ਰਿਫ਼ਤਾਰ

ਕਰੋੜਾਂ ਦੀ ਹੈਰੋਇਨ ਸਣੇ ਦੋ ਔਰਤਾਂ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਜੁਲਾਈ

ਐੱਸਟੀਐੱਫ ਲੁਧਿਆਣਾ ਨੇ ਦੋ ਸਕੀਆਂ ਭੈਣਾਂ ਨੂੰ ਕਰੋੋੜਾਂ ਰੁਪਏ ਦੇ ਮੁੱਲ ਦੀ 1 ਕਿਲੋ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਏਆਈਜੀ ਐੱਸਟੀਐੱਫ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਐੱਸਟੀਐੱਫ ਲੁਧਿਆਣਾ ਦੇ ਸਬ-ਇੰਸਪੈਕਟਰ ਗੁਰਚਰਨ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਨੇ ਕਿਰਨ ਬਾਲਾ (37) ਉਰਫ਼ ਮੰਨਾ ਪਤਨੀ ਅਮਿਤ ਸ਼ਰਮਾ ਵਾਸੀ ਮੁਹੱਲਾ ਸੰਤ ਨਗਰ, ਹੈਬੋਵਾਲ ਅਤੇ ਉਸ ਦੀ ਭੈਣ ਸੁਮਨ ਬਾਲਾ (45) ਪਤਨੀ ਰਜਿੰਦਰ ਕੁਮਾਰ ਉਰਫ ਬਿੱਲੀ ਵਾਸੀ ਦੁਰਗਾਪੁਰੀ ਹੈਬੋਵਾਲ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਐਕਟਿਵਾ ’ਤੇ ਸਵਾਰ ਹੋ ਕੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਐੱਸਟੀਐੱਫ ਨੂੰ ਸੂਚਨਾ ਮਿਲੀ ਸੀ ਕਿ ਉਕਤ ਔਰਤਾਂ ਹੈਰੋਇਨ ਤਸਕਰੀ ਦਾ ਧੰਦਾ ਕਰਦੀਆਂ ਹਨ ਅਤੇ ਹੈਰੋਇਨ ਦੀ ਸਪਲਾਈ ਦੇਣ ਲਈ ਆਪਣੇ ਕਿਰਾਏ ਦੇ ਮਕਾਨ ਦੁਰਗਾਪੁਰੀ ਤੋਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪੁਲੀਸ ਨੇ ਨਾਕੇਬੰਦੀ ਦੌਰਾਨ ਉਨ੍ਹਾਂ ਨੂੰ ਕਾਬੂ ਕਰ ਕੇ ਸਕੂਟਰ ਦੀ ਡਿੱਗੀ ਵਿੱਚੋਂ ਹੈਰੋਇਨ, ਛੋਟਾ ਇਲੈਕਟ੍ਰਾਨਿਕ ਕੰਡਾ ਅਤੇ ਪਾਰਦਰਸ਼ੀ ਪਲਾਸਟਿਕ ਲਿਫ਼ਾਫ਼ੇ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਿਰਨ ਬਾਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਥਾਣੇ ਵਿੱਚ ਦਰਜ਼ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਅਤੇ ਸੁਮਨ ਬਾਲਾ ਡਿਵੀਜ਼ਨ ਨੰਬਰ ਦੋ ਲੁਧਿਆਣਾ ਵਿੱਚ ਦਰਜ ਨਸ਼ਾ ਤਸਕਰੀ ਦੇ ਦੋ ਮਾਮਲਿਆਂ ਵਿੱਚ ਭਗੌੜੀ ਹੈ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਬਦਨਾਮ ਨਸ਼ਾ ਤਸਕਰ ਬਿਰਜੂ ਦੀਆਂ ਲੜਕੀਆਂ ਹਨ ਜੋ ਕਿ 10-12 ਸਾਲ ਤੋਂ ਇਸ ਧੰਦੇ ਵਿੱਚ ਲੱਗੀਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਦੋਹਾਂ ਭੈਣਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਵੀ ਵੱਖ ਵੱਖ ਥਾਣਿਆਂ ਵਿੱਚ 25-30 ਦੇ ਕਰੀਬ ਕੇਸ ਦਰਜ ਹਨ। ਪੁਲੀਸ ਵੱਲੋਂ ਦੋਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਲਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All