ਫਾਊਂਡਰੀ ਮਾਲਕਾਂ ਵੱਲੋਂ ਮਜ਼ਦੂਰਾਂ ਦੀ ਮੱਦਦ ਨਾ ਕਰਨ ਵਿਰੁੱਧ ਮੁਜ਼ਾਹਰਾ

ਫਾਊਂਡਰੀ ਮਾਲਕਾਂ ਵੱਲੋਂ ਮਜ਼ਦੂਰਾਂ ਦੀ ਮੱਦਦ ਨਾ ਕਰਨ ਵਿਰੁੱਧ ਮੁਜ਼ਾਹਰਾ

ਫ਼ੈਕਟਰੀ ਮਾਲਕਾਂ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮਜ਼ਦੂਰ।

ਸ਼ਰਨਜੀਤ ਸਿੰਘ
ਬਟਾਲਾ 12 ਜੁਲਾਈ

ਆਲ ਇੰਡੀਆ ਕੌਂਸਲ ਆਫ਼ ਟਰੇਡ ਯੂਨੀਅਨਜ਼ ਭਾਵ ਏਕਟੂ ਨਾਲ ਸਬੰਧਤ ਫ਼ਾਊਂਡਰੀ ਅਤੇ ਵਰਕਸ਼ਾਪ ਯੂਨੀਅਨ ਦੇ ਆਗੂਆਂ ਦੀ ਅਗਵਾਈ ਵਿੱਚ ਫ਼ੈਕਟਰੀ ਮਜ਼ਦੂਰਾਂ ਨੇ ਫ਼ੈਕਟਰੀ ਮਾਲਕਾਂ ਵੱਲੋਂ ਕਰੋਨਾ ਸੰਕਟ ਦੌਰਾਨ ਉਨ੍ਹਾ ਦੀ ਕਿਸੇ ਤਰ੍ਹਾਂ ਦੀ ਵੀ ਮਦਦ ਨਾ ਕੀਤੇ ਜਾਣ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਹੈ। ਮਜ਼ਦੂਰਾਂ ਦਾ ਕਹਿਣਾ ਸੀ ਕਿ ਇਸ ਸੰਕਟ ਕਾਲ ਦੌਰਾਨ ਮਾਲਕਾਂ ਵੱਲੋਂ ਉਨ੍ਹਾ ਨੂੰ ਕਿਸੇ ਵੀ ਪ੍ਰਕਾਰ ਦਾ ਬੋਨਸ, ਛੁੱਟੀਆਂ, ਵਿੱਤੀ ਮਦਦ ਪ੍ਰਦਾਨ ਨਹੀਂ ਕੀਤੀ ਗਈ ਜਿਸ ਕਾਰਨ ਉਹ ਦੁਖੀ ਤੇ ਪ੍ਰਸ਼ਾਨ ਹਨ। ਇਸ ਮੌਕੇ ਏਕਟੂ ਦੇ ਸੂਬਾ ਸਕੱਤਰ ਗੁਲਜ਼ਾਰ ਸਿੰਘ ਭੁੰਬਲੀ ਅਤੇ ਮਾਝਾ ਜ਼ੋਨ ਦੇ ਜਨਰਲ ਸਕੱਤਰ ਮਨਜੀਤ ਰਾਜ ਨੇ ਕਿਹਾ ਕਿ ਮਜ਼ਦੂਰਾਂ ਦੇ ਮਿਹਨਤਾਨੇ ਦੀਆਂ ਸਲਾਨਾ ਦਰਾਂ ਵਿੱਚ ਵਾਧੇ ਦੀ ਮੰਗ ਫੈਕਟਰੀ ਮਾਲਕਾਂ ਕੋਲੋਂ ਵਾਰ ਵਾਰ ਕੀਤੇ ਜਾਣ ਦੇ ਬਾਵਜੂਦ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਉਨ੍ਹਾ ਮੰਗ ਕੀਤੀ ਕਿ ਉਕਤ ਵਾਧੇ ਨੂੰ ਤੁਰੰਤ ਲਾਗੂ ਕੀਤਾ ਜਾਵੇ ਤੇ ਸਾਰੇ ਕਿਰਤ ਕਾਨੂੰਨ ਫ਼ੈਕਟਰੀਆਂ ਆਦਿ ਵਿੱਚ ਲਾਗੂ ਕੀਤੇ ਜਾਣ। ਲੌਕਡਾਊਨ ਦੌਰਾਨ ਵਰਕਰਾਂ ਦੀਆਂ ਛੁੱਟੀਆਂ ਦਿਹਾੜੀਆਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਤੇ ਹਰੇਕ ਮਜ਼ਦੂਰ ਨੂੰ ਸਰਕਾਰ ਵੱਲੋਂ ਘੱਟੋ ਘੱਟ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਲੌਕਡਾਊਨ ਭੱਤਾ ਅਦਾ ਕੀਤਾ ਜਾਵੇ। ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਫੈਕਟਰੀ ਮਾਲਕਾਂ ਵੱਲੋਂ ਤਿੰਨ ਮਹੀਨੇ ਦੀ ਤਨਖ਼ਾਹ ਜਾਂ ਸਰਕਾਰ ਵੱਲੋਂ ਛੇ ਮਹੀਨੇ ਦਾ ਲੌਕਡਾਊਨ ਭੱਤਾ ਜਾਰੀ ਨਹੀਂ ਕੀਤਾ ਜਾਂਦਾ ਸਮੂਹ ਮਜ਼ਦੂਰ ਸੰਘਰਸ਼ ਜਾਰੀ ਰੱਖਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All