ਮਲਟੀਪਲ ਹੈਲਥ ਵਰਕਰਾਂ ਨੇ ਸਿਹਤ ਮੰਤਰੀ ਦੇ ਪੁਤਲੇ ਫੂਕੇ

ਮਲਟੀਪਲ ਹੈਲਥ ਵਰਕਰਾਂ ਨੇ ਸਿਹਤ ਮੰਤਰੀ ਦੇ ਪੁਤਲੇ ਫੂਕੇ

ਸਿਵਲ ਸਰਜਨ ਦੇ ਦਫਤਰ ਸਾਹਮਣੇ ਨਾਅਰੇਬਾਜ਼ੀ ਕਰਦੇ ਹੋਏ ਸਿਹਤ ਮੁਲਾਜਮ|-ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਪਠਾਨਕੋਟ, 7 ਜੁਲਾਈ

ਮਲਟੀਪਲ ਹੈਲਥ ਵਰਕਰਜ਼ ਫੀਮੇਲ ਕੰਟਰੈਕਟ ਯੂਨੀਅਨ ਵੱਲੋਂ ਚੰਚਲ ਬਾਲਾ ਦੀ ਅਗਵਾਈ ਵਿੱਚ ਕਾਰਜਕਾਰੀ ਸਿਵਲ ਸਰਜਨ ਡਾ. ਭੁਪਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਵਫਦ ਵਿੱਚ ਸੰਦੀਪ ਕੌਰ, ਕੁਲਵਿੰਦਰ ਕੌਰ, ਪਲਵਿੰਦਰ ਕੌਰ, ਰਵਿੰਦਰਜੀਤ ਕੌਰ ਸ਼ਾਮਲ ਸਨ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਹਮੇਸ਼ਾ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਲਈ ਇੰਨੀ ਘੱਟ ਤਨਖਾਹ ਵਿੱਚ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਉਹ ਅਣਮਿਥੇ ਸਮੇਂ ਲਈ ਸੰਘਰਸ਼ ਸ਼ੁਰੂ ਕਰ ਦੇਣਗੀਆਂ। ਉਨ੍ਹਾਂ ਦੀ ਮੁੱਖ ਮੰਗ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਹੈ।

ਗੁਰਦਾਸਪੁਰ (ਜਤਿੰਦਰ ਬੈਂਸ): ਸਿਹਤ ਵਿਭਾਗ ਅੰਦਰ ਤਾਇਨਾਤ ਮਲਟੀਪਰਪਜ਼ ਹੈਲਥ ਵਰਕਰਾਂ (ਫੀਮੇਲ) ਵੱਲੋਂ ਮੁਲਾਜਮ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇਥੇ ਸਿਵਲ ਸਰਜ਼ਨ ਦਫ਼ਤਰ ਬਾਹਰ ਸਿਹਤ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕਰਕੇ ਨਵੀਂ ਭਰਤੀ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਆਗੂਆਂ ਕਿਹਾ ਕਿ ਵਿਭਾਗ ਵਿੱਚ ਖਾਲੀ 1600 ਆਸਾਮੀਆਂ ’ਤੇ ਪਹਿਲਾਂ ਉਨ੍ਹਾਂ ਨੂੰ ਸੀਨੀਆਰਤਾ ਆਧਾਰ ਉੱਤੇ ਪੱਕਾ ਕੀਤਾ ਜਾਵੇ ਅਤੇ ਬਾਅਦ ਵਿੱਚ ਨਵੀਂ ਭਰਤੀ ਕੀਤੀ ਜਾਵੇ।

ਤਰਨ ਤਾਰਨ (ਗੁਰਬਖ਼ਸ਼ਪੁਰੀ): ਮਲਟੀਪਰਪਜ਼ ਹੈਲਥ ਐਂਪਲਾਈਜ ਯੂਨੀਅਨ ਪੰਜਾਬ ਅਤੇ ਕੰਟਰੈਕਟ ਮਲਟੀਪਰਪਜ਼ ਵਰਕਰ (ਫੀਮੇਲ) ਤੇ ਅਧਾਰਿਤ ਗਠਿਤ ‘ਸਿਹਤ ਮੁਲਾਜਮ ਸੰਘਰਸ਼ ਕਮੇਟੀ ਪੰਜਾਬ’ ਦੀ ਸਥਾਨਕ ਜ਼ਿਲ੍ਹਾ ਇਕਾਈ ਵੱਲੋਂ ਮੰਗਾਂ ਨੂੰ ਲੈ ਕੇ ਅੱਜ ਇਥੇ ਸਿਵਲ ਸਰਜਨ ਦੇ ਦਫਤਰ ਸਾਹਮਣੇ ਧਰਨਾ ਦਿੱਤਾ| ਜਥੇਬੰਦੀ ਨੇ ਮੰਗਾਂ ਦਾ ਇਕ ਪੱਤਰ ਵੀ ਅਧਿਕਾਰੀਆਂ ਨੂੰ ਦਿੱਤਾ| ਧਰਨਾਕਾਰੀਆਂ ਨੂੰ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਸੂਬਾ ਆਗੂ ਗੁਰਬੀਰ ਸਿੰਘ, ਸੁਖਬੀਰ ਕੌਰ ਢਿਲੋਂ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਕੌਰ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਮੰਗਾਂ ਦੀ ਪੂਰਤੀ ਨਾ ਕੀਤੇ ਜਾਣ ਤੇ ਸਰਕਾਰ ਨੂੰ ਆਪਣਾ ਅੰਦੋਲਨ ਨੂੰ ਤੇਜ਼ ਕੀਤੇ ਜਾਣ ਦੀ ਚਿਤਾਵਨੀ ਦਿੱਤੀ| 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All