ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਪੇਂਡੂ ਤੇ ਖੇਤ ਮਜ਼ਦੂਰਾਂ ਦੇ ਸੰਘਰਸ਼ ’ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ : The Tribune India

ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਪੇਂਡੂ ਤੇ ਖੇਤ ਮਜ਼ਦੂਰਾਂ ਦੇ ਸੰਘਰਸ਼ ’ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ

ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਪੇਂਡੂ ਤੇ ਖੇਤ ਮਜ਼ਦੂਰਾਂ ਦੇ ਸੰਘਰਸ਼ ’ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ

ਜੋਗਿੰਦਰ ਸਿੰਘ ਮਾਨ

ਮਾਨਸਾ, 23 ਨਵੰਬਰ

ਪੇਂਡੂ ਤੇ ਖੇਤ ਮਜ਼ਦੂਰਾਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ਦੀਆਂ 7 ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਹੀਨਿਆਂਬੱਧੀ ਕੀਤੇ ਜਾ ਰਹੇ ਸੰਘਰਸ਼ ਦੀ ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਬਲਵੀਰ ਸਿੰਘ ਰਾਜੇਵਾਲ, ਦਰਸ਼ਨਪਾਲ ਪਟਿਆਲਾ, ਰੁਲਦੂ ਸਿੰਘ ਮਾਨਸਾ ਅਤੇ ਕੁਲਵੰਤ ਸਿੰਘ ਸੰਧੂ ਦੀ ਵੱਲੋਂ ਸਾਂਝਾ ਬਿਆਨ ਜਾਰੀ ਕਰਦਿਆਂ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਾਰੇ ਬੇਘਰੇ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਅਤੇ ਅਲਾਟ ਕੀਤੇ ਪਲਾਟਾਂ ਦੇ ਕਬਜ਼ੇ ਤੁਰੰਤ ਦੇਣ ਸਮੇਤ ਭਖਦੀਆਂ ਮਜ਼ਦੂਰ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਸੱਲੀਬਖ਼ਸ਼ ਨਿਪਟਾਰਾ ਨਾ ਹੋਣ ਦੀ ਸੂਰਤ ਵਿੱਚ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਐਲਾਨੇ ਗਏ 13 ਦਸੰਬਰ ਦੇ ਰੇਲ ਰੋਕੋ ਅੰਦੋਲਨ ਅਤੇ ਹੋਰ ਸਥਾਨਕ ਐਕਸ਼ਨਾਂ ਵਿੱਚ ਕਿਸਾਨਾਂ ਵੱਲੋਂ ਵੀ ਹਮਾਇਤੀ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਨਾਲੋਂ ਵੀ ਵਧੇਰੇ ਬਦਤਰ ਹਾਲਤਾਂ ਵਿੱਚ ਰਹਿਣ ਲਈ ਮਜਬੂਰ ਸੰਘਰਸ਼ਸ਼ੀਲ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦਾ ਤਸੱਲੀਬਖ਼ਸ਼ ਨਿਪਟਾਰਾ ਤੁਰੰਤ ਕੀਤਾ ਜਾਵੇ ਤਾਂ ਕਿ ਪੰਜਾਬ ਦਾ ਮਹੌਲ ਸੁਖਾਵਾਂ ਰਹੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All