ਸਾਂਝੀ ਵੱਟ ਦਾ ਰੌਲਾ; ਝਗੜੇ ’ਚ ਿਬਰਧ ਦੀ ਮੌਤ

ਪੁਲੀਸ ਵਲੋਂ ਜਾਂਚ ਮਗਰੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦਾ ਭਰੋਸਾ

ਸਾਂਝੀ ਵੱਟ ਦਾ ਰੌਲਾ; ਝਗੜੇ ’ਚ ਿਬਰਧ ਦੀ ਮੌਤ

ਝਗੜੇ ’ਚ ਬਜ਼ੁਰਗ ਦੀ ਮੌਤ ਤੋਂ ਬਾਅਦ ਪੁਲੀਸ ਪਾਰਟੀ ਜਾਂਚ ਕਰਦੀ ਹੋਈ।

ਪਰਮਜੀਤ ਸਿੰਘ
ਫ਼ਾਜ਼ਿਲਕਾ, 3 ਅਗਸਤ

ਫ਼ਾਜ਼ਿਲਕਾ ਦੇ ਪਿੰਡ ਹਸਤਾ ਕਲਾਂ ਵਿੱਚ ਜ਼ਮੀਨ ਦੀ ਸਾਂਝੀ ਵੱਟ ਨੂੰ ਲੈ ਕੇ ਹੋਏ ਝਗੜੇ ਦੌਰਾਨ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 70 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਮ੍ਰਿਤਕ ਜੀਤ ਸਿੰਘ ਦੇ ਲੜਕੇ ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਆਪਣੇ ਖੇਤ ’ਚ ਗੁਆਂਢੀਆਂ ਰਾਕੇਸ਼ ਸਿੰਘ, ਜੀਤੋ ਬਾਈ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਜ਼ਮੀਨ ਦੀ ਸਾਂਝੀ ਵੱਟ ਨੂੰ ਲੈ ਕੇ ਅਕਸਰ ਝਗੜਾ ਚਲਦਾ ਰਹਿੰਦਾ ਸੀ। ਸੋਮਵਾਰ ਸਵੇਰ ਨੂੰ ਜਦੋਂ ਉਨ੍ਹਾਂ ਦੇ ਗੁਆਂਢੀ ਇਸ ਸਾਂਝੀ ਵੱਟ ਨੂੰ ਛਾਂਗ ਰਹੇ ਸਨ, ਤਾਂ ਉਸ ਦੇ ਪਿਤਾ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਨਾਲ ਗਾਲੀ ਗਲੋਚ ਕਰਦਿਆਂ ਝਗੜਾ ਸ਼ੁਰੂ ਕਰ ਦਿੱਤਾ ਅਤੇ ਉਸ ਨਾਲ ਮਾਰਕੁੱਟ ਕੀਤੀ।

ਇਸ ਝਗੜੇ ਦੌਰਾਨ ਵੱਜੀ ਸੱਟ ਤੋਂ ਬਾਅਦ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਲੜਕੇ ਤੇ ਉਸਦੇ ਪਰਿਵਾਰਿਕ ਮੈਂਬਰਾਂ ਨੇ ਸਾਰੇ ਕਥਿਤ ਦੋਸ਼ੀਆਂ ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਓਧਰ ਮੌਕੇ ਤੇ ਪਹੁੰਚੇ ਥਾਣਾ ਸਦਰ ਫ਼ਾਜ਼ਿਲਕਾ ਦੇ ਐੱਸਐੱਚਓ ਜਤਿੰਦਰ ਕੁਮਾਰ ਨੇ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਕਥਿਤ ਦੋਸ਼ੀਆਂ ਤੇ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਹੈ।

ਮਾਨਸਾ ਵਿੱਚ ਦੋ ਧਿਰਾਂ ’ਚ ਲੜਾਈ; ਇੱਕ ਮੌਤ

ਮਾਨਸਾ (ਜੋਗਿੰਦਰ ਸਿੰਘ ਮਾਨ): ਮਾਨਸਾ ਸ਼ਹਿਰ ਵਿੱਚ ਦੇਰ ਸ਼ਾਮ ਹੋਈ ਲੜਾਈ ਵਿੱਚ ਨੌਜਵਾਨ ਦੀ ਮੌਤ ਹੋ ਗਈ ਹੈ ਜਦੋਂ ਕਿ ਇਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮਾਨਸਾ ਦੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਮੌਕੇ ’ਤੇ ਪੁਹੰਚ ਕੇ ਮਾਮਲੇ ਦੀ ਪੜਤਾਲ ਆਰੰਭ ਕਰ ਦਿੱਤੀ ਗਈ ਹੈ। ਇਹ ਲੜਾਈ ਨੌਜਵਾਨਾਂ ਦੀ ਆਪਸੀ ਰੰਜਿਸ਼ ਕਾਰਨ ਹੋਈ ਦੱਸੀ ਜਾਂਦੀ ਹੈ। ਪੁਲੀਸ ਦੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਲੜਾਈ ਵਿਚ ਬਲਵਿੰਦਰ ਸਿੰਘ (27) ਦੀ ਮੌਤ ਹੋ ਗਈ ਹੈ, ਜਦੋਂ ਕਿ ਗ਼ੁਲਾਬ ਸਿੰਘ ਪੁੱਤਰ ਕਮਲਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਇੱਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ, ਜਦੋ ਕਿ ਦੂਸਰੇ ਨੌਜਵਾਨ ਨੂੰ ਮਗਰੋਂ ਤੇਜ਼ ਹਥਿਆਰਾਂ ਨਾਲ ਵੱਢ ਟੁੱਕ ਹੋਈ ਦੱਸੀ ਜਾਂਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All