ਪੰਜਾਬ ਤੇ ਹਰਿਆਣਾ ’ਚੋਂ ਹਜ਼ਾਰਾਂ ਕਿਸਾਨ-ਮਜ਼ਦੂਰ ਭੰਗੜਾ ਪਾਉਂਦੇ ਦਿੱਲੀ ਲਈ ਰਵਾਨਾ

ਪੰਜਾਬ ਤੇ ਹਰਿਆਣਾ ’ਚੋਂ ਹਜ਼ਾਰਾਂ ਕਿਸਾਨ-ਮਜ਼ਦੂਰ ਭੰਗੜਾ ਪਾਉਂਦੇ ਦਿੱਲੀ ਲਈ ਰਵਾਨਾ

ਪ੍ਰਭੂ ਦਿਆਲ

ਸਿਰਸਾ, 26 ਨਵੰਬਰ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ਲਈ ਹਜ਼ਾਰਾਂ ਕਿਸਾਨ ਮਜ਼ਦੂਰ ਅੱਜ ਭੰਗੜਾ ਪਾਉਂਦੇ ਰਵਾਨਾ ਹੋਏ। ਕਿਸਾਨਾਂ ਨੇ ਐਲਾਨ ਕੀਤਾ ਕਿ ਐੱਮਐੱਸਪੀ ਦਾ ਗਾਰੰਟੀ ਕਾਨੂੰਨ, ਬਿਜਲੀ ਸੋਧ ਬਿੱਲ 2020 ਤੇ ਹੋਰ ਕਿਸਾਨੀਂ ਮੁੱਦਿਆਂ ਦੇ ਹੱਲ ਤੱਕ ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਬਾਰਡਰਾਂ ’ਤੇ ਕਿਸਾਨੀ ਸੰਘਰਸ਼ ਦੇ ਇਕ ਵਰ੍ਹਾਂ ਪੂਰਾ ਹੋਣ ’ਤੇ ਕੀਤੇ ਜਾਣ ਵਾਲੇ ਇਕੱਠ ਲਈ ਹਜ਼ਾਰਾਂ ਦੀ ਗਿਣਤੀ ’ਚ ਅੱਜ ਸਿਰਸਾ ਤੋਂ ਕਿਸਾਨ, ਮਜ਼ਦੂਰ, ਨੌਜਵਾਨ ਤੇ ਵਿਦਿਆਰਥੀ ਦਿੱਲੀ ਲਈ ਰਵਾਨਾ ਹੋਏ। ਰਵਾਨਾ ਹੋਣ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਲਈ ਮੰਤਰੀ ਮੰਡਲ ਵੱਲੋਂ ਬਿੱਲ ਨੂੰ ਮਨਜੂਰ ਕੀਤੇ ਜਾਣ ਦੀ ਖੁਸ਼ੀ ’ਚ ਕਿਸਾਨਾਂ ਨੇ ਭੰਗੜਾ ਪਾਇਆ ਤੇ ਦੂਜੇ ਕਿਸਾਨੀ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਅਹਿਦ ਲਿਆ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ’ਤੇ ਭਲਕੇ 26 ਨਵੰਬਰ ਨੂੰ ਇਕ ਸਾਲ ਪੂਰਾ ਹੋ ਜਾਵੇਗਾ। ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੇ ਕਿਹਾ ਕਿ ਕਿਸਾਨਾਂ ਦੀ ਜੱਦੋ-ਜਹਿਦ ਓਦੋਂ ਤੱਕ ਜਾਰੀ ਰਹੇਗੀ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕਿਸਾਨ ਵੱਖ-ਵੱਖ ਪਿੰਡਾਂ ਤੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਤੇ ਨਹਿਰੂ ਪਾਰਕ ਇਕੱਠੇ ਹੋਏ ਜਿਥੋਂ ਸੈਂਕੜੇ ਵਾਹਨਾਂ ਦੇ ਜਰੀਏ ਭੰਗੜਾ ਪਾਉਂਦੇ ਹੋਏ ਦਿੱਲੀ ਲਈ ਰਵਾਨਾ ਹੋਏ।

ਮਾਨਸਾ(ਜੋਗਿੰਦਰ ਸਿੰਘ ਮਾਨ): ਖੇਤੀ ਕਾਨੂੰਨ ਸੰਸਦ ਵਿੱਚੋਂ ਰੱਦ ਕਰਵਾਉਣ ਅਤੇ ਪੂਰੇ ਦੇਸ਼ ਦੇ ਕਿਸਾਨਾਂ ਲਈ ਐੱਮਐੱੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਕਰਵਾਉਣ ਤੋਂ ਇਲਾਵਾ ਲਖੀਮਪੁਰ ਖੀਰੀ ਕਾਂਡ 'ਚ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਮੋਰਚੇ ਦੀ ਵਰ੍ਹੇਗੰਢ ਮਨਾਉਣ ਲਈ 26 ਨਵੰਬਰ ਨੂੰ ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਲੱਖਾਂ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਦੇ ਜੁਝਾਰੂ ਕਾਫ਼ਲੇ ਅੱਜ 25 ਨਵੰਬਰ ਨੂੰ ਦਿਨ ਚੜ੍ਹਦੇ ਹੀ ਦਿੱਲੀ ਟਿਕਰੀ ਮੋਰਚੇ ਵੱਲ ਵਹੀਰਾਂ ਘੱਤਣ ਲੱਗੇ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਜਥੇਬੰਦੀਆਂ ਮੁੱਖ ਮੰਗਾਂ ਵੀ ਮੰਨਵਾ ਕੇ ਹੀ ਮੁੜਨਗੀਆਂ। ਇਸੇ ਤਰ੍ਹਾਂ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਵੀ ਕਿਸਾਨਾਂ, ਮਜ਼ਦੂਰਾਂ ਔਰਤਾਂ ਦੇ ਕਾਫਲੇ ਦਿੱਲੀ ਲਈ ਰਵਾਨਾ ਹੋ ਰਹੇ ਹਨ ਅਤੇ ਹਜ਼ਾਰਾਂ ਸੰਘਰਸ਼ੀਲ ਲੋਕਾਂ ਨੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਚਾਲੇ ਪਾ ਦਿੱਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਕਿਸਾਨ ਆਗੂਆਂ ਨੇ ਕੇਂਦਰ ਨੂੰ ਮੰਗਾਂ ਸਬੰਧੀ ਇੱਕ ਦਿਨ ਦਾ ਸਮਾਂ ਦਿੱਤਾ

ਕਿਸਾਨ ਆਗੂਆਂ ਨੇ ਕੇਂਦਰ ਨੂੰ ਮੰਗਾਂ ਸਬੰਧੀ ਇੱਕ ਦਿਨ ਦਾ ਸਮਾਂ ਦਿੱਤਾ

ਸੰਯੁਕਤ ਕਿਸਾਨ ਮੋਰਚੇ ਨੇ ਪਹਿਲੀ ਦਸੰਬਰ ਨੂੰ ਐਮਰਜੈਂਸੀ ਮੀਟਿੰਗ ਸੱਦੀ

ਰਾਜ ਸਭਾ ਤੇ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ

ਰਾਜ ਸਭਾ ਤੇ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ

ਵਿਰੋਧੀ ਧਿਰਾਂ ਵੱਲੋਂ ਹੰਗਾਮਾ; ਲੋਕ ਸਭਾ ਭਲਕੇ ਤਕ ਮੁਲਤਵੀ ਕੀਤੀ; ਰਾਸ਼ਟ...

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਕਿਸਾਨ ਮੋਰਚਾ ਜਾਰੀ ਰਹੇਗਾ: ਟਿਕੈਤ

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਕਿਸਾਨ ਮੋਰਚਾ ਜਾਰੀ ਰਹੇਗਾ: ਟਿਕੈਤ

4 ਦਸੰਬਰ ਦੀ ਮੀਟਿੰਗ ਵਿਚ ਘੱਟੋ ਘੱਟ ਸਮਰਥਨ ਮੁੱਲ ਤੇ ਕਿਸਾਨੀ ਮੰਗਾਂ ’ਤ...

ਸ਼ਹਿਰ

View All