ਮੁਰਾਦਾਬਾਦ ’ਚ ਕਰੋਨਾ ਵੈਕਸੀਨ ਲੱਗਣ ਤੋਂ ਇਕ ਦਿਨ ਬਾਅਦ ਸਿਹਤ ਕਾਮੇ ਦੀ ਮੌਤ : The Tribune India

ਮੁਰਾਦਾਬਾਦ ’ਚ ਕਰੋਨਾ ਵੈਕਸੀਨ ਲੱਗਣ ਤੋਂ ਇਕ ਦਿਨ ਬਾਅਦ ਸਿਹਤ ਕਾਮੇ ਦੀ ਮੌਤ

ਪੋਸਟ ਮਾਰਟਮ ਰਿਪੋਰਟ ’ਚ ਡਾਕਟਰਾਂ ਨੇ ਮੌਤ ਦਾ ਕਾਰਨ ‘ਦਿਲ ਦਾ ਦੌਰਾ’ ਦੱਸਿਆ

ਮੁਰਾਦਾਬਾਦ ’ਚ ਕਰੋਨਾ ਵੈਕਸੀਨ ਲੱਗਣ ਤੋਂ ਇਕ ਦਿਨ ਬਾਅਦ ਸਿਹਤ ਕਾਮੇ ਦੀ ਮੌਤ

ਮੁਰਾਦਾਬਾਦ/ਲਖਨਊ, 18 ਜਨਵਰੀ

ਮੁਰਾਦਾਬਾਦ ਵਿੱਚ ਕਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਵਾਉਣ ਤੋਂ ਇਕ ਦਿਨ ਮਗਰੋਂ 46 ਸਾਲਾ ਸਿਹਤ ਕਾਮੇ ਦੀ ਮੌਤ ਹੋ ਗਈ। ਮਹੀਪਾਲ ਨਾਂ ਦੇ ਇਸ ਸਿਹਤ ਕਾਮੇ ਦੇ ਪਰਿਵਾਰ ਨੇ ਮੌਤ ਦੀ ਵਜ੍ਹਾ ਕਰੋਨਾ ਟੀਕਾਕਰਨ ਨੂੰ ਦੱਸਿਆ ਹੈ, ਪਰ ਸਰਕਾਰੀ ਅਧਿਕਾਰੀਆਂ ਨੇ ਪੋਸਟ ਮਾਰਟਮ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਸਿਹਤ ਕਾਮੇ ਨੂੰ ਦਿਲ ਦਾ ਦੌਰਾ ਪਿਆ ਸੀ। ਸਥਾਨਕ ਦੀਨਦਿਆਲ ਉਪਾਧਿਆਏ ਹਸਪਤਾਲ ਦੇ ਸਰਜੀਕਲ ਵਾਰਡ ’ਚ ਵਾਰਡ ਬੁਆਇ ਮਹੀਪਾਲ ਦੀ ਐਤਵਾਰ ਰਾਤ ਨੂੰ ਮੌਤ ਹੋ ਗਈ ਸੀ। ਮੁਰਾਦਾਬਾਦ ਜ਼ਿਲ੍ਹਾ ਮੈਜਿਸਟਰੇਟ ਰਾਕੇਸ਼ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ ਆਖ ਦਿੱਤਾ ਹੈ। ਸੀਐੱਮਓ ਡਾ.ਮਿਲਿੰਦ ਚੰਦਰ ਗਰਮ ਨੇ ਵੀ ਸਿਹਤ ਕਾਮੇ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਸ਼ਹਿਰ

View All