ਸੰਜੈ ਰਾਊਤ ਵੱਲੋਂ ‘ਇੱਕ ਮੁਲਕ, ਇੱਕ ਭਾਸ਼ਾ’ ਦੀ ਵਕਾਲਤ

ਸੰਜੈ ਰਾਊਤ ਵੱਲੋਂ ‘ਇੱਕ ਮੁਲਕ, ਇੱਕ ਭਾਸ਼ਾ’ ਦੀ ਵਕਾਲਤ

ਮੁੰਬਈ, 14 ਮਈ

ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਅੱਜ ‘ਇੱਕ ਮੁਲਕ, ਇੱਕ ਭਾਸ਼ਾ’ ਦੀ ਵਕਾਲਤ ਕਰਦਿਆਂ ਕਿਹਾ ਕਿ ਹਿੰਦੀ ਪੂਰੇ ਭਾਰਤ ’ਚ ਬੋਲੀ ਜਾਂਦੀ ਅਤੇ ਇਸ ਨੂੰ ਸਵੀਕਾਰ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਇਹ ਚੁਣੌਤੀ ਸਵੀਕਾਰ ਕਰਨੀ ਚਾਹੀਦੀ ਹੈ ਕਿ ਸਾਰੇ ਰਾਜਾਂ ’ਚ ਇੱਕ ਭਾਸ਼ਾ ਹੋਵੇ। ਉਨ੍ਹਾਂ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਤਕਰੀਬਨ ਇੱਕ ਮਹੀਨਾ ਪਹਿਲਾਂ ਸ਼ਾਹ ਨੇ ਕਿਹਾ ਸੀ ਕਿ ਹਿੰਦੀ ਨੂੰ ਅੰਗਰੇਜ਼ੀ ਦੇ ਬਦਲ ਵਜੋਂ ਸਵੀਕਾਰ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਸਥਾਨਕ ਭਾਸ਼ਾਵਾਂ ਦੇ ਬਦਲ ਵਜੋਂ। ਉਨ੍ਹਾਂ ਦੇ ਇਸ ਬਿਆਨ ਦਾ ਦੱਖਣੀ ਰਾਜਾਂ ਦੇ ਕਈ ਵੱਡੇ ਆਗੂਆਂ ਨੇ ਵਿਰੋਧ ਕੀਤਾ ਸੀ। ਰਾਊਤ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਹਮੇਸ਼ਾ ਹਿੰਦੀ ਦਾ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ, ‘ਮੈਨੂੰ ਜਦੋਂ ਵੀ ਸਦਨ ’ਚ ਮੌਕਾ ਮਿਲਦਾ ਹੈ ਤਾਂ ਮੈਂ ਹਿੰਦੀ ਬੋਲਦਾ ਹਾਂ ਕਿਉਂਕਿ ਦੇਸ਼ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਮੈਂ ਕੀ ਕਹਿਣਾ ਚਾਹੁੰਦਾ ਹਾਂ। ਇਹ ਰਾਸ਼ਟਰ ਦੀ ਭਾਸ਼ਾ ਹੈ। ਹਿੰਦੀ ਇੱਕੋ-ਇੱਕ ਭਾਸ਼ਾ ਹੈ ਜਿਸ ਨੂੰ ਪ੍ਰਵਾਨ ਕੀਤਾ ਜਾਂਦਾ ਹੈ।’ ਰਾਊਤ ਨੇ ਇਹ ਵੀ ਕਿਹਾ ਕਿ ਹਿੰਦੀ ਫਿਲਮ ਸਨਅਤ ਦਾ ਸਾਰੀ ਦੁਨੀਆ ’ਚ ਵੱਡਾ ਪ੍ਰਭਾਵ ਹੈ। ਇਸ ਲਈ ਕਿਸੇ ਵੀ ਭਾਸ਼ਾ ਦੀ ਬੇਇੱਜ਼ਤੀ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ, ‘ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਹ ਚੁਣੌਤੀ ਸਵੀਕਾਰ ਕਰਨੀ ਚਾਹੀਦੀ ਹੈ ਕਿ ਸਾਰੇ ਰਾਜਾਂ ’ਚ ਇੱਕ ਭਾਸ਼ਾ ਹੋਵੇ।’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਮੁੱਖ ਖ਼ਬਰਾਂ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਆਮ ਤੌਰ ’ਤੇ ਪਹਿਲੀ ਜੂਨ ਨੂੰ ਕੇਰਲ ਪੁੱਜਦਾ ਹੈ ਮੌਨਸੂਨ

ਸ਼ਹਿਰ

View All