ਖੇਤੀ ਇਕੋ ਇਕ ਧੰਦਾ, ਜਿਸ ਦਾ ਸਬੰਧ ‘ਭਾਰਤ ਮਾਤਾ’ ਨਾਲ ਹੈ: ਰਾਹੁਲ ਗਾਂਧੀ

ਕਾਂਗਰਸੀ ਆਗੂ ਨੇ ਆਪਣੇ ਸੰਸਦੀ ਹਲਕੇ ’ਚ ਟਰੈਕਟਰ ਰੈਲੀ ਕੱਢੀ

ਖੇਤੀ ਇਕੋ ਇਕ ਧੰਦਾ, ਜਿਸ ਦਾ ਸਬੰਧ ‘ਭਾਰਤ ਮਾਤਾ’ ਨਾਲ ਹੈ: ਰਾਹੁਲ ਗਾਂਧੀ

ਵਾਇਨਾਡ(ਕੇਰਲਾ), 22 ਫਰਵਰੀ

ਖੇਤੀ ਕਾਨੂੰਨਾਂ ਖਿਲਾਫ਼ ਡਟੇ ਕਿਸਾਨਾਂ ਨਾਲ ਇਕਮੁੱਠਤਾ ਦਾ ਇਜ਼ਹਾਰ ਕਰਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਆਪਣੇ ਸੰਸਦੀ ਹਲਕੇ ਵਿੱਚ ਟਰੈਕਟਰ ਰੈਲੀ ਕੱਢੀ। ਰਾਹੁਲ ਨੇ ਕਿਹਾ ਕਿ ਖੇਤੀ ਹੀ ਇਕੋ ਇਕ ਅਜਿਹਾ ਕਾਰੋਬਾਰ ਹੈ ਜਿਸ ਦਾ ਸਬੰਧ ‘ਭਾਰਤ ਮਾਤਾ’ ਨਾਲ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਕੇਂਦਰ ਦੀ ਭਾਜਪਾ ਸਰਕਾਰ ’ਤੇ ‘ਜ਼ੋਰ’ ਪਾਉਣ। ਰਾਹੁਲ ਨੇ ਇਸ ਪਹਾੜੀ ਜ਼ਿਲ੍ਹੇ ਵਿੱਚ ਤਿਰੀਕਾਏਪੱਟਾ ਤੋਂ ਮੁਤਿੱਲ ਤੱਕ ਛੇ ਕਿਲੋਮੀਟਰ ਲੰਮੀ ਟਰੈਕਟਰ ਰੈਲੀ ਕੱਢਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, ‘ਪੂਰਾ ਵਿਸ਼ਵ ਭਾਰਤ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਵੇਖ ਸਕਦਾ ਹੈ। ਪਰ ਦਿੱਲੀ ਵਿੱਚ ਬੈਠੀ ਸਰਕਾਰ ਨੂੰ ਕਿਸਾਨਾਂ ਦੀ ਪੀੜ ਸਮਝ ਨਹੀਂ ਆਉਂਦੀ। ਕੁਝ ਪੌਪ ਸਟਾਰਾਂ ਨੇ ਭਾਰਤੀ ਕਿਸਾਨਾਂ ਦੇ ਹੱਕ ’ਚ ਹਾਅ ਦਾ ਨਾਅਰਾ ਵੀ ਮਾਰਿਆ, ਪਰ ਸਰਕਾਰ ਨੂੰ ਇਸ ’ਚ ਕੋਈ ਦਿਲਚਸਪੀ ਨਹੀਂ। ਜਦੋਂ ਤੱਕ ਉਨ੍ਹਾਂ (ਸਰਕਾਰ) ’ਤੇ ਦਬਾਅ ਨਾ ਪਾਇਆ, ਉਹ ਤਿੰਨੋਂ ਕਾਨੂੰਨ ਵਾਪਸ ਲੈਣ ਵਾਲੇ ਨਹੀਂ।’ -ਪੀਟੀਆਈ

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ

ਹਾਈ ਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ

ਅਕਾਲੀ ਆਗੂ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ, ਮਜੀਠੀਆ ਮੁੜ ਹ...

ਟੀਕਾਕਰਨ ਰਹਿਤ ਲੋਕਾਂ ਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਹੋਣ ਦੀ ਆਗਿਆ ਨਹੀਂ

ਟੀਕਾਕਰਨ ਰਹਿਤ ਲੋਕਾਂ ਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਹੋਣ ਦੀ ਆਗਿਆ ਨਹੀਂ

ਦਿੱਲੀ ਪੁਲੀਸ ਨੇ ਟਵੀਟ ਕਰ ਕੇ ਦਿੱਤੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ;...

ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਗੱਲਬਾਤ

ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ‘ਵੋਕਲ ਫਾਰ ਲੋਕਲ’ ਦੀ ਹਮਾਇਤ ਕਰਨ ...

ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੁੜ ਪਈ ਬਰਫ਼

ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੁੜ ਪਈ ਬਰਫ਼

ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਲਕਾ ਮੀਂਹ ਜਾਂ ਬਰਫ਼ਬਾਰੀ ਪੈਣ ਦੀ ਪੇਸ਼...