ਖੇਤੀ ਕਾਨੂੰਨ ਵਾਪਸ ਲਏ ਜਾਣ: ਮਮਤਾ

ਮੁੱਖ ਮੰਤਰੀ ਨੇ ਭਬਾਨੀਪੁਰ ਹਲਕੇ ਵਿੱਚ ਸਥਿਤ ਗੁਰਦੁਆਰੇ ’ਚ ਮੱਥਾ ਟੇਕਿਆ; ਸਿੱਖ ਭਾਈਚਾਰੇ ਨਾਲ ਗੱਲਬਾਤ ਕੀਤੀ

ਖੇਤੀ ਕਾਨੂੰਨ ਵਾਪਸ ਲਏ ਜਾਣ: ਮਮਤਾ

ਕੋਲਕਾਤਾ, 15 ਸਤੰਬਰ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਜ਼ਿਮਨੀ ਚੋਣ ਹਲਕੇ ਭਬਾਨੀਪੁਰ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ ਹੈ। ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਦੁਹਰਾਈ। ਮੁੱਖ ਮੰਤਰੀ ਮਮਤਾ ਬੈਨਰਜੀ ਆਪਣੇ ਅਹੁਦੇ ’ਤੇ ਬਣੇ ਰਹਿਣ ਲਈ 30 ਸਤੰਬਰ ਦੀ ਜ਼ਿਮਨੀ ਚੋਣ ਲੜ ਰਹੇ ਹਨ। ਉਹ ਅੱਜ ਅਚਨਚੇਤ ਇਲਾਕੇ ਵਿੱਚ ਸਥਿਤ ਗੁਰਦੁਆਰੇ ਵਿੱਚ ਪੁੱਜੇ ਤੇ ਮੱਥਾ ਟੇਕਿਆ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ,‘ਮੇਰੀ ਸਿੱਖ ਭਾਈਚਾਰੇ ਦੇ ਭਰਾਵਾਂ ਅਤੇ ਭੈਣਾਂ ਨਾਲ ਖ਼ਾਸ ਅਪਣੱਤ ਹੈ। ਮੇਰੇ ਪਰਿਵਾਰ ਦੇ ਮੈਂਬਰ ਵੀ ਇੱਥੇ ਅਕਸਰ ਮੱਥਾ ਟੇਕਣ ਲਈ ਆਉਂਦੇ ਹਨ। ਮੈਂ ਪਹਿਲਾਂ ਹੀ ਕਿਸਾਨਾਂ ਦੇ ਅੰਦੋਲਨ ਨੂੰ ਆਪਣਾ ਸਮਰਥਨ ਦੇ ਚੁੱਕੀ ਹਾਂ। ਅਸੀਂ (ਟੀਐੱਮਸੀ) ਪਹਿਲਾਂ ਹੀ ਇਹ ਮੰਗ ਕਰ ਚੁੱਕੇ ਹਾਂ ਕਿ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣ। ਅਸੀਂ ਕਿਸਾਨਾਂ ਨਾਲ ਕਿਸੇ ਕਿਸਮ ਦੀ ਬੇਇਨਸਾਫ਼ੀ ਸਹਿਣ ਨਹੀਂ ਕਰਾਂਗੇ।’ ਭਬਾਨੀਪੁਰ ਵਿੱਚ ਲਗਪਗ 2 ਲੱਖ ਵੋਟਰ ਹਨ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਸ਼ਹਿਰ

View All