ਏਅਰ ਇੰਡੀਆ ਐਕਸਪ੍ਰੈੱੱਸ ਦਾ ਜਹਾਜ਼ ਹਾਦਸਾਗ੍ਰਸਤ; ਦੋ ਪਾਇਲਟਾਂ ਸਣੇ 11 ਹਲਾਕ

ਕੋਜ਼ੀਕੋੜ, 7 ਅਗਸਤ

ਦੁਬਈ ਤੋਂ ਕੇਰਲਾ ਪਰਤਿਆ ਏਅਰ ਇੰਡੀਆ ਐਕਸਪ੍ਰੈੱਸ ਦਾ ਜਹਾਜ਼ ਅੱਜ ਦੇਰ ਸ਼ਾਮ ਇੱਥੇ ਕਾਰੀਪੁਰ ਹਵਾਈ ਅੱਡੇ ’ਤੇ ਊਤਰਨ ਮੌਕੇ ਹਵਾਈ ਪੱਟੀ ਤੋਂ ਤਿਲਕ ਗਿਆ, ਜਿਸ ਕਾਰਨ ਜਹਾਜ਼ ਦੇ ਦੋ ਟੁਕੜੇ ਹੋ ਗਏ। ਡੀਜੀਪੀ ਮੁਤਾਬਕ ਹਾਦਸੇ ਵਿੱਚ ਦੋਵੇਂ ਪਾਇਲਟਾਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ 50 ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹੋਣ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਚਾਰ ਮੁਸਾਫ਼ਰ ਜਹਾਜ਼ ’ਚ ਫਸੇ ਹੋਏ ਸਨ। ਏਅਰਲਾਈਨ ਦੇ ਤਰਜਮਾਨ ਨੇ ਦੱਸਿਆ ਕਿ 191 ਯਾਤਰੀਆਂ ਅਤੇ ਜਹਾਜ਼ ਅਮਲੇ ਦੇ ਮੈਂਬਰਾਂ ਨਾਲ ਭਰੀ ਊਡਾਣ ਆਈਐੱਕਸ 1344 ਸ਼ਾਮ ਕਰੀਬ 7:40 ਵਜੇ ਹਵਾਈ

ਅੱਡੇ ’ਤੇ ਊੱਤਰੀ। ਊਸ ਵੇਲੇ ਭਾਰੀ ਮੀਂਹ ਪੈ ਰਿਹਾ ਸੀ, ਜਿਸ ਕਾਰਨ ਹਾਦਸਾ ਵਾਪਰ ਗਿਆ ਪਰ ਜਹਾਜ਼ ਨੂੰ ਅੱਗ ਲੱਗਣ ਤੋਂ ਬਚਾਅ ਹੋ ਗਿਆ। ਇਹ ਊਡਾਣ ਵੰਦੇ ਭਾਰਤ ਮਿਸ਼ਨ ਤਹਿਤ ਯਾਤਰੀਆਂ ਨੂੰ ਦੁਬਈ ਤੋਂ ਕੇਰਲਾ ਲੈ ਕੇ ਆਈ ਸੀ। ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਦੱਸਿਆ ਕਿ ਪੁਲੀਸ ਅਤੇ ਅੱਗ ਬੁਝਾਊ ਅਮਲੇ ਨੂੰ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟਣ ਦੇ ਆਦੇਸ਼ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਜਤਾਇਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਸ਼ਹਿਰ

View All