ਨਵੀਂ ਦਿੱਲੀ, 28 ਅਕਤੂਬਰ
ਸੁਪਰੀਮ ਕੋਰਟ ਨੇ ਅੱਜ ਇਸ ਧਾਰਨਾ ਨੂੰ ਖਾਰਜ ਕਰ ਦਿੱਤਾ ਕਿ ਪਟਾਕਿਆਂ ‘ਤੇ ਪਾਬੰਦੀ ਕਿਸੇ ਵੀ ਭਾਈਚਾਰੇ ਜਾਂ ਕਿਸੇ ਵਿਸ਼ੇਸ਼ ਸਮੂਹ ਦੇ ਵਿਰੁੱਧ ਹੈ। ਅਦਾਲਤ ਨੇ ਕਿਹਾ ਕਿ ਖੁਸ਼ੀ ਦੇ ਚੱਕਰ ਵਿੱਚ ਨਾਗਰਿਕਾਂ ਦੇ ਅਧਿਕਾਰਾਂ ਦੀ ਉਲੰਘਣਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਜਸਟਿਸ ਐੱਮਆਰ ਸ਼ਾਹ ਅਤੇ ਜਸਟਿਸ ਏਐੱਸ ਬੋਪੰਨਾ ਦੇ ਬੈਂਚ ਨੇ ਸਪੱਸ਼ਟ ਕੀਤਾ ਕਿ ਉਹ ਚਾਹੁੰਦੇ ਹਨ ਕਿ ਅਦਾਲਤ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।