
ਨਵੀਂ ਦਿੱਲੀ, 31 ਜੁਲਾਈ
ਕਾਂਗਰਸ ਨੇ ਅੱਜ ਕਿਹਾ ਕਿ ਉਹ ਸਰਕਾਰ ਦੀਆਂ ‘ਲੋਕ ਵਿਰੋਧੀ ਨੀਤੀਆਂ’ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਕਿਸਾਨਾਂ ਦੀਆਂ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜੇਗੀ। ਪਾਰਟੀ ਨੇ ਇਹ ਗੱਲ ਆਲ ਇੰਡੀਆ ਕਿਸਾਨ ਕਾਂਗਰਸ ਦੇ ਅਹੁਦੇਦਾਰਾਂ ਦੀ ਦੋ ਦਿਨਾਂ ਮੀਟਿੰਗ ਤੋਂ ਬਾਅਦ ਕਹੀ। ਇਸ ਦੇ ਨਵ-ਨਿਯੁਕਤ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਜਾਣਨ ਲਈ ਦੇਸ਼ ਭਰ ਦਾ ਦੌਰਾ ਕਰਨਗੇ ਅਤੇ ਉਨ੍ਹਾਂ ਦਾ ਸਮਰਥਨ ਕਰਨਗੇ। ਸ੍ਰੀ ਖਹਿਰਾ ਨੇ ਕਿਹਾ ਕਿ ਉਹ ਕਿਸਾਨਾਂ-ਮਜ਼ਦੂਰਾਂ ਦੀ ਲੜਾਈ ਸੜਕ ਤੋਂ ਸੰਸਦ ਤੱਕ ਲੜਨਗੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ