ਕਰੂਜ਼ ਡਰੱਗ ਮਾਮਲਾ: ਵੱਟਸਐਪ ਚੈਟ ਤੋਂ ਇਹ ਸਾਬਿਤ ਨਹੀਂ ਹੁੰਦਾ ਕਿ ਕੁਮਾਰ ਨੇ ਆਰੀਅਨ ਖਾਨ ਨੂੰ ਨਸ਼ੀਲਾ ਪਦਾਰਥ ਸਪਲਾਈ ਕੀਤਾ: ਅਦਾਲਤ : The Tribune India

ਕਰੂਜ਼ ਡਰੱਗ ਮਾਮਲਾ: ਵੱਟਸਐਪ ਚੈਟ ਤੋਂ ਇਹ ਸਾਬਿਤ ਨਹੀਂ ਹੁੰਦਾ ਕਿ ਕੁਮਾਰ ਨੇ ਆਰੀਅਨ ਖਾਨ ਨੂੰ ਨਸ਼ੀਲਾ ਪਦਾਰਥ ਸਪਲਾਈ ਕੀਤਾ: ਅਦਾਲਤ

ਕਰੂਜ਼ ਡਰੱਗ ਮਾਮਲਾ: ਵੱਟਸਐਪ ਚੈਟ ਤੋਂ ਇਹ ਸਾਬਿਤ ਨਹੀਂ ਹੁੰਦਾ ਕਿ ਕੁਮਾਰ ਨੇ ਆਰੀਅਨ ਖਾਨ ਨੂੰ ਨਸ਼ੀਲਾ ਪਦਾਰਥ ਸਪਲਾਈ ਕੀਤਾ: ਅਦਾਲਤ

ਮੁੰਬਈ, 1 ਨਵੰਬਰ

ਸ਼ਹਿਰ ਦੀ ਇਕ ਵਿਸ਼ੇਸ਼ ਅਦਾਲਤ ਨੇ ਕਰੂਜ਼ ਨਸ਼ੀਲੇ ਪਦਾਰਥ ਮਾਮਲੇ ਵਿਚ ਮੁਲਜ਼ਮ ਅਚਿਤ ਕੁਮਾਰ ਨੂੰ ਪਿਛਲੇ ਹਫ਼ਤੇ ਜ਼ਮਾਨਤ ਦਿੰਦੇ ਹੋਏ ਕਿਹਾ ਸੀ ਕਿ ਸਿਰਫ਼ ਵੱਟਸਐਪ ਚੈਟ ਦੇ ਆਧਾਰ ਉੱਤੇ ਇਹ ਨਹੀਂ ਕਿਹਾ ਜਾ ਸਕਦਾ ਕਿ ਉਸ ਨੇ ਮਾਮਲੇ ਵਿਚ ਮੁਲਜ਼ਮ ਆਰੀਅਨ ਖਾਨ ਅਤੇ ਅਰਬਾਜ਼ ਮਰਚੇਂਟ ਨੂੰ ਨਸ਼ੀਲੇ ਪਦਾਰਥ ਦੀ ਸਪਲਾਈ ਕੀਤੀ ਸੀ। ਅਦਾਲਤ ਦੇ ਪੂਰਨ ਆਦੇਸ਼ ਦੀ ਕਾਪੀ ਐਤਵਾਰ ਨੂੰ ਜਾਰੀ ਕੀਤੀ ਗਈ, ਜਿਸ ਵਿਚ ਨਾਰਕੋਟਿਕ ਕੰਟਰੋਲ ਬਿਊਰੋ ਦੇ ਪੰਚਨਾਮਾ ਰਿਕਾਰਡ ਦੀ ਸੱਚਾਈ ਉੱਤੇ ਵੀ ਸਵਾਲ ਉਠਾਏ ਗਏ ਅਤੇ ਕਿਹਾ ਗਿਆ ਕਿ ਉਹ ਮਨਘੜਤ ਤੇ ਸ਼ੱਕੀ ਲੱਗਦੇ ਹਨ। ਐੱਨਪੀਡੀਐੱਸ ਨਾਲ ਸਬੰਧਤ ਵਿਸ਼ੇਸ਼ ਅਦਾਲਤ ਦੇ ਜੱਜ ਵੀ.ਵੀ. ਪਾਟਿਲ ਨੇ ਅਚਿਤ ਕੁਮਾਰ ਨੂੰ ਸ਼ਨਿਚਰਵਾਰ ਨੂੰ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਆਪਣੇ ਪੂਰੇ ਹੁਕਮਾਂ ਵਿਚ ਕਿਹਾ ਕਿ ਆਰੀਅਨ ਖਾਨ ਨਾਲ ਵੱਟਸਐਪ ਉੱਤੇ ਹੋਈ ਗੱਲਬਾਤ ਨਾਲ ਇਹ ਸਾਬਿਤ ਨਹੀਂ ਹੁੰਦਾ ਕਿ ਉਹ ਇਨ੍ਹਾਂ ਕੰਮਾਂ ਵਿਚ ਸ਼ਾਮਲ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

ਨਵੀਂ ਸੰਸਦੀ ਇਮਾਰਤ ਦੇਸ਼ ਦੀ ਵਿਕਾਸ ਯਾਤਰਾ ਦਾ ‘ਸਦੀਵੀ’ ਪਲ: ਮੋਦੀ

ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਕੇਸ

ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਕੇਸ

ਦਿੱਲੀ ਪੁਲੀਸ ਨੇ ਜੰਤਰ ਮੰਤਰ ’ਤੇ ਧਰਨੇ ਵਾਲੀ ਥਾਂ ਖਾਲੀ ਕਰਵਾਈ

ਪਹਿਲਵਾਨਾਂ ਦੀ ਹਮਾਇਤ ’ਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਿਆ

ਪਹਿਲਵਾਨਾਂ ਦੀ ਹਮਾਇਤ ’ਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਿਆ

ਗਾਜ਼ੀਪੁਰ ਬਾਰਡਰ ’ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤਾ ਧਰਨਾ

ਸ਼ਹਿਰ

View All