ਨਵੀਂ ਦਿੱਲੀ: ਪੰਜਾਬ ਭਾਜਪਾ ਆਗੂਆਂ ਸੁਰਜੀਤ ਕੁਮਾਰ ਜਿਆਣੀ ਤੇ ਹਰਜੀਤ ਸਿੰਘ ਗਰੇਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਜਿਆਣੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਆਪਣੀ ਅੜੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਥਿਤ ਖੱਬੇ-ਪੱਖੀ ਆਗੂ ਇਸ ਮੁਹਿੰਮ (ਅੰਦੋਲਨ) ’ਚ ਸ਼ਾਮਲ ਹੋ ਗਏ ਹਨ, ਜੋ ਨਹੀਂ ਚਾਹੁੰਦੇ ਕਿ ਇਸ ਮੁੱਦੇ ਦਾ ਹੱਲ ਨਿਕਲੇ। ਗਰੇਵਾਲ ਨੇ ਕਿਹਾ ਕਿ ਸਰਕਾਰ ਕਿਸਾਨ ਹਿੱਤਾਂ ’ਚ ਸਭ ਕੁਝ ਕਰਨ ਲਈ ਤਿਆਰ ਹੈ।
-ਪੀਟੀਆਈ