ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 11 ਅਗਸਤ
ਕੇਂਦਰੀ ਗ੍ਰਹਿ ਮੰਤਰਾਲੇ ਨੇ ਅਰਬਪਤੀ ਗੌਤਮ ਅਡਾਨੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੀ ਸੁਰੱਖਿਆ ਲਈ ਕੁੱਲ 33 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ। ਇਸ ਸੁਰੱਖਿਆ ਦਾ ਖਰਚਾ ਅਡਾਨੀ ਸਮੂਹ ਵੱਲੋਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਨੀਤਾ ਨੂੰ ਵੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਸੀ। ਉਹ ਆਪਣੀ ਸੁਰੱਖਿਆ ‘ਤੇ ਖਰਚੀ ਗਈ ਰਕਮ ਵੀ ਸਬੰਧਤ ਬਲਾਂ ਨੂੰ ਮਹੀਨਾਵਾਰ ਆਧਾਰ ‘ਤੇ ਅਦਾ ਕਰਦੇ ਹਨ।