ਟੋਕੀਓ, 25 ਜੁਲਾਈ
ਭਾਰਤ ਸਰਕਾਰ ਨੇ ਅੱਜ ਕਿਹਾ ਕਿ ਟੋਕੀਓ ਓਲੰਪਿਕ ਤੋਂ ਪਰਤ ਰਹੇ ਖਿਡਾਰੀਆਂ, ਅਧਿਕਾਰੀਆਂ ਤੇ ਮੀਡੀਆ ਨੂੰ ਜਾਪਾਨ ਦੀ ਰਾਜਧਾਨੀ ਤੋਂ ਰਵਾਨਾ ਹੋਣ ਤੋਂ ਪਹਿਲਾਂ ਕਰੋਨਾਵਾਇਰਸ ਦੀ ਜਾਂਚ ਲਈ ਆਰਟੀ-ਪੀਸੀਆਰ ਟੈਸਟ ਦੀ ਨੈਗੇਟੇਵਿ ਰਿਪੋਰਟ ਦਿਖਾਉਣ ਦੀ ਲੋੜ ਨਹੀਂ ਹੋਵੇਗੀ। ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਜੁਆਇੰਟ ਸਕੱਤਰ ਲਵ ਅਗਰਵਾਲ ਨੇ ਇਕ ਅਧਿਕਾਰਤ ਪੱਤਰ ਰਾਹੀਂ ਇਸ ਫੈਸਲੇ ਦੀ ਸੂਚਨਾ ਦਿੱਤੀ ਹੈ। ਇਸ ਤੋਂ ਪਹਿਲਾਂ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਬੱਤਰਾ ਨੇ ਸਰਕਾਰ ਤੋਂ ਅਪੀਲ ਕੀਤੀ ਸੀ ਕਿ ਓਲੰਪਿਕ ਤੋਂ ਪਰਤਣ ਵਾਲੇ ਖਿਡਾਰੀਆਂ ਤੇ ਅਧਿਕਾਰੀਆਂ ਨੂੰ ਆਰਟੀ-ਪੀਸੀਆਰ ਰਿਪੋਰਟ ਦਿਖਾਉਣ ਤੋਂ ਛੋਟ ਦਿੱਤੀ ਜਾਵੇ। -ਪੀਟੀਆਈ