ਕਰਨਾਟਕ: ਮੈਡੀਕਲ ਕਾਲਜ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ-ਜਨਾਹ

ਕਰਨਾਟਕ: ਮੈਡੀਕਲ ਕਾਲਜ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ-ਜਨਾਹ

ਮੈਸੂਰ, 25 ਅਗਸਤ

ਇਥੋਂ ਦੇ ਪ੍ਰਾਈਵੇਟ ਮੈਡੀਕਲ ਕਾਲਜ ਦੀ ਵਿਦਿਆਰਥਣ ਨਾਲ ਸ਼ਹਿਰ ਦੇ ਬਾਹਰਲੇ ਇਲਾਕੇ ਲਲਿਤਅਦਰੀਪੁਰਾ ਵਿੱਚ ਕੁਝ ਵਿਅਕਤੀਆਂ ਵੱਲੋਂ ਸਮੂਹਿਕ ਜਬਰ-ਜਨਾਹ ਕੀਤਾ ਗਿਆ ਹੈ। ਇਹ ਵਿਦਿਆਰਥਣ ਆਪਣੀ ਸਾਥਣ ਨਾਲ ਸਕੂਟਰ ’ਤੇ ਬੈਠ ਕੇ ਚਾਮੁੰਡੀ ਹਿੱਲਜ਼ ਵੱਲ ਜਾ ਰਹੀ ਸੀ ਤੇ ਰਸਤੇ ਵਿੱਚ ਇਨ੍ਹਾਂ ਦੋਹਾਂ ਨੂੰ ਕੁਝ ਵਿਅਕਤੀਆਂ ਨੇ ਰੋਕ ਲਿਆ ਤੇ ਪੈਸਿਆਂ ਦੀ ਮੰਗ ਕੀਤੀ। ਜਦੋਂ ਉਨ੍ਹਾਂ ਦੇ ਹੱਥ ਕੁਝ ਨਾ ਲੱਗਾ ਤਾਂ ਮੁਲਜ਼ਮਾਂ ਨੇ ਵਿਦਿਆਰਥਣ ’ਤੇ ਹਮਲਾ ਕਰ ਦਿੱਤਾ ਤੇ ਉਸ ਨੂੰ ਘੜੀਸ ਕੇ ਲੈ ਗਏ ਤੇ ਸਮੂਹਿਕ ਜਬਰ-ਜਨਾਹ ਕੀਤਾ। ਪੀੜਤ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸੇ ਦੌਰਾਨ ਕਰਨਾਟਕ ਦੇ ਮੁੱਖ ਮੰਤਰੀ ਬਾਸਵਾਰਾਜ ਬੋਮਈ ਨੇ ਸੂਬੇ ਦੇ ਡੀਜੀਪੀ ਪ੍ਰਵੀਨ ਸੂਦ ਨੂੰ ਹੁਕਮ ਦਿੱਤੇ ਹਨ ਕਿ ਮੁਲਜ਼ਮਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਨੂੰ ਚਾਰ ਜਣਿਆਂ ਨੇ ਅੰਜਾਮ ਦਿੱਤਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All