ਮਮਤਾ ਬੈਨਰਜੀ ਦੀ ਹਾਲਤ ਸਥਿਰ: ਮੁੱਖ ਮੰਤਰੀ ਨੇ ਸਮਰਥਕਾਂ ਨੂੰ ਸ਼ਾਂਤੀ ਬਰਕਰਾਰ ਰੱਖਣ ਦੀ ਅਪੀਲ ਕੀਤੀ

ਮਮਤਾ ਬੈਨਰਜੀ ਦੀ ਹਾਲਤ ਸਥਿਰ: ਮੁੱਖ ਮੰਤਰੀ ਨੇ ਸਮਰਥਕਾਂ ਨੂੰ ਸ਼ਾਂਤੀ ਬਰਕਰਾਰ ਰੱਖਣ ਦੀ ਅਪੀਲ ਕੀਤੀ

ਕੋਲਕਾਤਾ, 11 ਮਾਰਚ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਥਿਤੀ ਹੁਣ ਸਥਿਰ ਹੈ ਅਤੇ ਸੱਟਾਂ ਦੀ ਗੰਭੀਰਤਾ ਦਾ ਪਤ ਲਾਉਣ ਲਈ ਡਾਕਟਰਾਂ ਵੱਲੋਂ ‘ਸੀਟੀ ਸਕੈਨ’ ਸਮੇਤ ਕਈ ਹੋਰ ਟੈਸਟ ਕਰਵਾਉਣ ਦੀ ਤਿਆਰੀ ਹੈ। ਬੈਨਰਜੀ ਨੇ ਸ਼ਾਮ ਨੂੰ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਨੰਦੀਗਰਾਮ ਵਿੱਚ ਕਥਿਤ ਹਮਲੇ ਤੋਂ ਬਾਅਦ ਛਾਤੀ ਵਿੱਚ ਦਰਦ ਅਤੇ ਸਾਹ ਦੀ ਤਕਲੀਫ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਥੋਂ ਦੇ ਸਰਕਾਰੀ ਐਸਐਸਕੇਐਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਾਂਚ ਤੋਂ ਪਤਾ ਲੱਗਿਆ ਹੈ ਕਿ ਮਮਤਾ ਦੇ ਖੱਬੇ ਗਿੱਟੇ ਤੇ ਪੈਰ ’ਤੇ ਗੰਭੀਰ ਸੱਟਾਂ ਹਨ ਤੇ ਉਨ੍ਹਾਂ ਦੇ ਸੱਜੇ ਮੋਢੇ, ਹੱਥ ਤੇ ਗਲ ’ਤੇ ਸੱਟਾਂ ਹਨ। ਇਸ ਦੌਰਾਨ ਮਮਤਾ ਬੈਨਰਜੀ ਨੇ ਆਪਣੇ ਸਮਰਥਕਾਂ ਨੂੰ ਸ਼ਾਂਤੀ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਅਜਿਹਾ ਕੁੱਝ ਨਾਲ ਕਰਨ ਜਿਸ ਨਾਲ ਆਮ ਜਨਤਾ ਨੂੰ ਪ੍ਰੇਸ਼ਾਨੀ ਹੋਵੇ। ਉਨ੍ਹਾਂ ਹਸਪਤਾਲ ਤੋਂ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਹ ਕੁੱਝ ਦਿਨਾਂ ਵਿੱਚ ਚੋਣ ਪ੍ਰਚਾਰ ਕਰਨਗੇ ਤੇ ਜੇ ਲੋੜ ਪਈ ਤਾਂ ਪ੍ਰਚਾਰ ਵ੍ਹੀਲ ਚੇਅਰ ’ਤੇ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਸ਼ਹਿਰ

View All