
ਨਵੀਂ ਦਿੱਲੀ, 10 ਫਰਵਰੀ
ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਬਾਰੇ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਕਿਸਾਨਾਂ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਤਲਬ ਨਹੀਂ ਕੀਤਾ ਹੈ। ਹਜ਼ਾਰਾਂ ਕਿਸਾਨ ਲਗਭਗ 70 ਦਿਨਾਂ ਤੋਂ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ’ਤੇ ਤਿੰਨ ਕੇਂਦਰੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕਿਸਾਨ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹਨ। ਕਾਂਗਰਸ ਦੇ ਦਿਗਵਿਜੇ ਸਿੰਘ ਸਮੇਤ ਕੁਝ ਹੋਰ ਨੇਤਾਵਾਂ ਨੇ ਰਾਜ ਸਭਾ ਵਿੱਚ ਪ੍ਰਸ਼ਨ ਰਾਹੀਂ ਕੇਂਦਰ ਸਰਕਾਰ ਤੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਕੀ ਐੱਨਆਈਏ ਨੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਕਿਸਾਨਾਂ ਨੂੰ ਤਲਬ ਕੀਤਾ ਹੈ। ਇਸ ਦੇ ਜਵਾਬ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈਡੀ ਨੇ ਆਪਣੇ ਲਿਖਤੀ ਜਵਾਬ ਵਿਚ ਕਿਹਾ, “ਜੀ ਨਹੀਂ।”
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ