ਵਿਰੋਧ ਧਿਰ ਸੰਸਦ ’ਚ ਆਪਣੇ ਵਿਵਹਾਰ ਲਈ ਦੇਸ਼ ਤੋਂ ਮੁਆਫ਼ੀ ਮੰਗੇ: ਪੀਯੂਸ਼ ਗੋਇਲ

ਵਿਰੋਧ ਧਿਰ ਸੰਸਦ ’ਚ ਆਪਣੇ ਵਿਵਹਾਰ ਲਈ ਦੇਸ਼ ਤੋਂ ਮੁਆਫ਼ੀ ਮੰਗੇ: ਪੀਯੂਸ਼ ਗੋਇਲ

ਨਵੀਂ ਦਿੱਲੀ, 12 ਅਗਸਤ

ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਹੰਗਾਮੇ ਲਈ ਵਿਰੋਧੀ ਧਿਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕੇਂਦਰੀ ਮੰਤਰੀਆਂ ਦੇ ਸਮੂਹ ਨੇ ਅੱਜ ਕਿਹਾ ਕਿ ਰਾਜ ਸਭਾ ਦੇ ਚੇਅਰਮੈਨ ਨੂੰ ਕਿਹਾ ਕਿ ਉਹ ਨਿਯਮ ਤੋੜਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨ ਤੇ ਵਿਰੋਧੀ ਧਿਰ ਆਪਣੇ ਵਿਵਹਾਰ ਲਈ ਦੇਸ਼ ਤੋਂ ਮੁਆਫ਼ੀ ਮੰਗੇ। ਇੱਥੇ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀਆਂ ਨੇ ਵਿਰੋਧੀ ਨੇਤਾਵਾਂ 'ਤੇ ਮਾਰਸ਼ਲਾਂ ਨਾਲ ਬਦਸਲੂਕੀ ਕਰਨ ਦਾ ਦੋਸ਼ ਲਾਇਆ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਵਿਰੋਧੀ ਧਿਰ ਦਾ ‘ਮੇਰੇ ਤਰੀਕੇ ਨਾਲ ਨਹੀਂ ਤਾਂ ਕਿਸੇ ਵੀ ਤਰੀਕੇ ਨਾਲ ਨਹੀਂ’ ਵਾਲਾ ਰਵੱਈਆ ਨਿੰਦਣਯੋਗ ਹੈ ਅਤੇ ਦੇਸ਼ ਨੇ ਵੀ ਇਸ ਤਰ੍ਹਾਂ ਦੇ ਰਵੱਈਏ ਦੀ ਆਲੋਚਨਾ ਕਰਦਾ ਹੈ। ਰਾਜ ਸਭਾ ਵਿੱਚ ਸਦਨ ਦੇ ਨੇਤਾ ਗੋਇਲ ਨੇ ਵੀ ਕਿਹਾ ਕਿ ਮੰਤਰੀਆਂ ਦੇ ਸਮੂਹ ਨੇ ਸਦਨ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਨਾਲ ਮੁਲਾਕਾਤ ਕੀਤੀ ਅਤੇ ਅਪੀਲ ਕੀਤੀ ਕਿ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਮਾੜੇ ਵਤੀਰੇ ਅਤੇ ਮਾਰਸ਼ਲ ਨਾਲ ਬਦਸਲੂਕੀ ਲਈ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਵਿਵਹਾਰ ਨੇ ਸੰਸਦੀ ਕਦਰਾਂ ਕੀਮਤਾਂ ਨੂੰ ਲੀਰੋ ਲੀਰ ਕਰ ਦਿੱਤਾ ਹੈ। ਵਿਰੋਧੀ ਧਿਰਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਭਾਜਪਾ ਦੀ ਗੁੱਡੀ ਚੜ੍ਹੀ ਹੋਈ ਹੈ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਲੋਕ ਮੂੰਹ ਨਹੀਂ ਲਗਾ ਰਹੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦੇ ਮੁੱਦੇ ’ਤੇ ਡਟੀਆਂ ਪੰਜਾਬ ਦੀਆਂ ਸਿਆਸੀ ਧਿਰਾਂ

ਬੀਐੱਸਐੱਫ ਦੇ ਮੁੱਦੇ ’ਤੇ ਡਟੀਆਂ ਪੰਜਾਬ ਦੀਆਂ ਸਿਆਸੀ ਧਿਰਾਂ

ਸਰਬ-ਪਾਰਟੀ ਮੀਟਿੰਗ ’ਚ ਕੇਂਦਰੀ ਨੋਟੀਫਿਕੇਸ਼ਨ ਤੇ ਖੇਤੀ ਕਾਨੂੰਨਾਂ ਵਿਰੁੱ...

ਪਹਿਲੀਆਂ ਸਰਕਾਰਾਂ ਨੇ ਸਿਹਤ ਢਾਂਚੇ ਵੱਲ ਧਿਆਨ ਨਹੀਂ ਦਿੱਤਾ: ਮੋਦੀ

ਪਹਿਲੀਆਂ ਸਰਕਾਰਾਂ ਨੇ ਸਿਹਤ ਢਾਂਚੇ ਵੱਲ ਧਿਆਨ ਨਹੀਂ ਦਿੱਤਾ: ਮੋਦੀ

ਪ੍ਰਧਾਨ ਮੰਤਰੀ ਵੱਲੋਂ ਯੂਪੀ ’ਚ ਨੌਂ ਮੈਡੀਕਲ ਕਾਲਜਾਂ ਦਾ ਉਦਘਾਟਨ

ਮੱਧ ਪ੍ਰਦੇਸ਼: ਬਜਰੰਗ ਦਲ ਵੱਲੋਂ ਵੈੱਬ ਸੀਰੀਜ਼ ਦੇ ਸੈੱਟ ’ਤੇ ਹੰਗਾਮਾ

ਮੱਧ ਪ੍ਰਦੇਸ਼: ਬਜਰੰਗ ਦਲ ਵੱਲੋਂ ਵੈੱਬ ਸੀਰੀਜ਼ ਦੇ ਸੈੱਟ ’ਤੇ ਹੰਗਾਮਾ

ਪ੍ਰਕਾਸ਼ ਝਾਅ ਦੀ ਸੀਰੀਜ਼ ’ਚ ਹਿੰਦੂ ਧਰਮ ਨੂੰ ਮਾੜੀ ਰੌਸ਼ਨੀ ’ਚ ਦਿਖਾਉਣ ਦ...

ਰਿਹਾਈ ਬਦਲੇ ਪੈਸੇ: ਐਨਸੀਬੀ ਵੱਲੋਂ ਵਿਜੀਲੈਂਸ ਜਾਂਚ ਦੇ ਹੁਕਮ

ਰਿਹਾਈ ਬਦਲੇ ਪੈਸੇ: ਐਨਸੀਬੀ ਵੱਲੋਂ ਵਿਜੀਲੈਂਸ ਜਾਂਚ ਦੇ ਹੁਕਮ

ਕਰੂਜ਼ ਡਰੱਗਜ਼ ਕੇਸ ਵਿੱਚ ਗਵਾਹ ਨੇ ਏਜੰਸੀ ਦੇ ਅਧਿਕਾਰੀ ਉੱਤੇ ਆਰੀਅਨ ਦੀ...

ਸ਼ਹਿਰ

View All