ਰੇਲ ਰੋਕੋ ਅੰਦੋਲਨ: ਰੇਲਵੇ ਵੱਲੋਂ ਆਰਪੀਐੱਫ ਦੀਆਂ 20 ਹੋਰ ਕੰਪਨੀਆਂ ਤਾਇਨਾਤ : The Tribune India

ਰੇਲ ਰੋਕੋ ਅੰਦੋਲਨ: ਰੇਲਵੇ ਵੱਲੋਂ ਆਰਪੀਐੱਫ ਦੀਆਂ 20 ਹੋਰ ਕੰਪਨੀਆਂ ਤਾਇਨਾਤ

ਕਿਸਾਨ ਵੀਰਵਾਰ ਨੂੰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕਣਗੇ

ਰੇਲ ਰੋਕੋ ਅੰਦੋਲਨ: ਰੇਲਵੇ ਵੱਲੋਂ ਆਰਪੀਐੱਫ ਦੀਆਂ 20 ਹੋਰ ਕੰਪਨੀਆਂ ਤਾਇਨਾਤ

ਨਵੀਂ ਦਿੱਲੀ, 17 ਫਰਵਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਤੇ ‘ਰੇਲ ਰੋਕੋ’ ਦੇ ਸੱਦੇ ਤਹਿਤ ਰੇਲਵੇ ਨੇ ਦੇਸ਼ ਵਿੱਚ ਆਰਪੀਐੱਫ ਦੀਆਂ 20 ਕੰਪਨੀਆਂ ਹੋਰ ਤਾਇਨਾਤ ਕਰ ਦਿੱਤੀਆਂ ਹਨ। ਰੇਲਵੇ ਦਾ ਮੁੱਖ ਧਿਆਨ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ’ਤੇ ਕੇਂਦਰਤ ਰਹੇਗਾ। ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਪਿਛਲੇ ਹਫ਼ਤੇ 18 ਫਰਵਰੀ ਨੂੰ ਚਾਰ ਘੰਟੇ (12 ਵਜੇ ਤੋਂ ਸ਼ਾਮ 4 ਵਜੇ ਤੱਕ) ਰੇਲਾਂ ਰੋਕਣ ਦਾ ਐਲਾਨ ਕੀਤਾ ਸੀ। ਆਰਪੀਐੱਫ (ਰੇਲਵੇ ਸੁਰੱਖਿਆ ਬਲ) ਦੇ ਡੀਜੀ ਅਰੁਣ ਕੁਮਾਰ ਨੇ ਅੱਜ ਦੱਸਿਆ, ‘‘ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਾਂਗੇ ਅਤੇ ਇੱਕ ਥਾਂ ’ਤੇ ਕੰਟਰੋਲ ਰੂਮ ਹੋਵੇਗਾ। ਸਾਡਾ ਧਿਆਨ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਅਤੇ ਕੁੱਝ ਹੋਰ ਖੇਤਰ ’ਤੇ ਕੇਂਦਰਤ ਰਹੇਗਾ। ਅਸੀਂ ਇਨ੍ਹਾਂ ਹਿੱਸਿਆਂ ਵਿੱਚ ਆਰਪੀਐੱਫ ਦੇ 20 ਹਜ਼ਾਰ ਦੇ ਲਗਪਗ ਜਵਾਨ ਤਾਇਨਾਤ ਕਰ ਦਿੱਤੇ ਹਨ।’’ -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All