ਘਰੇਲੂ ਹਿੰਸਾ ਪੀੜਤ ਔਰਤਾਂ ਲਈ ਕਾਨੂੰਨੀ ਸਹਾਇਤਾ ਬਾਰੇ ਸੁਪਰੀਮ ਕੋਰਟ ਵੱਲੋਂ ਕੇਂਦਰ ਤੋਂ ਜੁਆਬ ਤਲਬ : The Tribune India

ਘਰੇਲੂ ਹਿੰਸਾ ਪੀੜਤ ਔਰਤਾਂ ਲਈ ਕਾਨੂੰਨੀ ਸਹਾਇਤਾ ਬਾਰੇ ਸੁਪਰੀਮ ਕੋਰਟ ਵੱਲੋਂ ਕੇਂਦਰ ਤੋਂ ਜੁਆਬ ਤਲਬ

ਘਰੇਲੂ ਹਿੰਸਾ ਪੀੜਤ ਔਰਤਾਂ ਲਈ ਕਾਨੂੰਨੀ ਸਹਾਇਤਾ ਬਾਰੇ ਸੁਪਰੀਮ ਕੋਰਟ ਵੱਲੋਂ ਕੇਂਦਰ ਤੋਂ ਜੁਆਬ ਤਲਬ

ਨਵੀਂ ਦਿੱਲੀ, 8 ਨਵੰਬਰ

ਸੁਪਰੀਮ ਕੋਰਟ ਨੇ ਸਹੁਰਾ ਪਰਿਵਾਰਾਂ ਵੱਲੋਂ ਤੰਗ-ਪ੍ਰੇਸ਼ਾਨ ਕੀਤੀਆਂ ਜਾਣ ਵਾਲੀਆਂ ਵਿਆਹੁਤਾ ਔਰਤਾਂ ਨੂੰ ਲੋੜੀਂਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਾਰੇ ਮੁਲਕ ਵਿੱਚ ਬੁਨਿਆਦੀ ਢਾਂਚਾ ਉਪਲਬਧ ਕਰਵਾਉਣ ਅਤੇ ਅਜਿਹੀਆਂ ਔਰਤਾਂ ਲਈ ਸਹਾਰਾ ਘਰ ਬਣਾਉਣ ਸਬੰਧੀ ਦਾਖ਼ਲ ਇੱਕ ਅਪੀਲ ’ਤੇ ਕੇਂਦਰ ਸਰਕਾਰ ਤੋਂ ਜੁਆਬ ਮੰਗਿਆ ਹੈ। ਜਸਟਿਸ ਯੂ ਯੂ ਲਲਿਤ ਅਤੇ ਜਸਟਿਸ ਐੱਸ ਰਵਿੰਦਰ ਭੱਟ ਦੇ ਬੈਂਚ ਨੇ ਇੱਕ ਗੈਰ-ਰਜਿਸਟਰਡ ਸੰਸਥਾ ‘ਵੀ ਦਿ ਵਿਮੈੱਨ ਆਫ਼ ਇੰਡੀਆ’ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਭਾਰਤ ਸਰਕਾਰ, ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਨੋਟਿਸ ਜਾਰੀ ਕਰ ਕੇ 6 ਦਸੰਬਰ ਤੱਕ ਜੁਆਬ ਦਾਖ਼ਲ ਕਰਨ ਲਈ ਆਖਿਆ ਹੈ। ਅਦਾਲਤ ਨੇ ਕਿਹਾ,‘ਹਾਲ ਦੀ ਘੜੀ ਤਿੰਨ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਅਸੀਂ ਸੂਬਿਆਂ ਨੂੰ ਨੋਟਿਸ ਜਾਰੀ ਨਹੀਂ ਕਰਾਂਗੇ ਕਿਉਂਕਿ ਅਜਿਹਾ ਕਰਨ ਨਾਲ ਕੰਮ ਕਾਫ਼ੀ ਵੱਡਾ ਹੋ ਜਾਵੇਗਾ। ਇਸ ਮਗਰੋਂ ਅਸੀਂ ਕੇਸ ਨੂੰ ਨਿਗਰਾਨੀ ਲਈ ਕੇਂਦਰ ਸਰਕਾਰ ਕੋਲ ਸੌਂਪ ਦੇਵਾਂਗੇ।’  ਏਜੰਸੀ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All