
ਨਵੀਂ ਦਿੱਲੀ, 5 ਅਗਸਤ
ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਅੱਜ ਰਾਜ ਸਭਾ ’ਚ ਕਿਹਾ ਕਿ ਸਰਕਾਰ ਨੇ ਐੱਮਐੱਸਪੀ ਪ੍ਰਣਾਲੀ ਮਜ਼ਬੂਤ ਬਣਾਉਣ ਦੇ ਰਾਹ ਲੱਭਣ ਲਈ ਕਮੇਟੀ ਬਣਾਈ ਹੈ। ਪ੍ਰਸ਼ਨਕਾਲ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਖੇਤੀ ਵਿਭਿੰਨਤਾ, ਕੁਦਰਤੀ ਖੇਤੀ ਅਤੇ ਐੱਮਐੱਸਪੀ ਬਾਰੇ ਇਹ ਕਮੇਟੀ ਬਣੀ ਹੈ। ਕਮੇਟੀ ’ਚ ਕਿਸਾਨਾਂ ਅਤੇ ਸੂਬਾ ਸਰਕਾਰਾਂ ਦੇ ਨੁਮਾਇੰਦੇ ਤੇ ਕੇਂਦਰ ਸਰਕਾਰ ਦੇ ਅਧਿਕਾਰੀ ਸ਼ਾਮਲ ਹਨ। ਮੰਤਰੀ ਨੇ ਕਿਹਾ ਕਿ ਸਰਕਾਰ ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਵਿਚਾਰ ਕਰੇਗੀ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ